Fazilka News : ਮੁੱਖ ਮੰਤਰੀ ਦਾ ਵਿਰੋਧ ਕਰਨ 'ਤੇ ਆਸ਼ਾ ਵਰਕਰਾਂ ਨੂੰ ਥਾਣੇ 'ਚ ਡੱਕਿਆ, ਥਾਣੇ ਅੰਦਰ ਭੁੰਜੇ ਬੈਠ ਕੇ ਰੋਟੀ ਖਾਂਦੀਆਂ ਨਜ਼ਰ ਆਈਆਂ ਵਰਕਰਜ਼
ਜਲਾਲਾਬਾਦ ਵਿੱਚ ਆਲ ਇੰਡੀਆ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦੇ ਹੋਏ ਆਪਣਾ ਰੋਸ ਜਤਾਇਆ।
Publish Date: Mon, 23 Mar 2026 12:00 AM (IST)
Updated Date: Mon, 23 Mar 2026 12:03 AM (IST)
ਹੈਪੀ ਕਾਠਪਾਲ, ਪੰਜਾਬੀ ਜਾਗਰਣ,ਜਲਾਲਾਬਾਦ: ਜਲਾਲਾਬਾਦ ਵਿੱਚ ਆਲ ਇੰਡੀਆ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦੇ ਹੋਏ ਆਪਣਾ ਰੋਸ ਜਤਾਇਆ।
ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਵੱਲੋਂ ਕਈ ਆਸ਼ਾ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਥਾਣੇ ਵਿੱਚ ਬਿਠਾਇਆ ਗਿਆ। ਇਸ ਸਮੇਂ ਇੱਕ ਸੰਵੇਦਨਸ਼ੀਲ ਦ੍ਰਿਸ਼ ਵੀ ਸਾਹਮਣੇ ਆਇਆ, ਜਿੱਥੇ ਵਰਕਰਾਂ ਦੇਰ ਰਾਤ ਥਾਣੇ ਅੰਦਰ ਹੀ ਜ਼ਮੀਨ 'ਤੇ ਬੈਠ ਕੇ ਰੋਟੀ ਖਾਂਦੀਆਂ ਨਜ਼ਰ ਆਈਆਂ, ਜੋ ਕਿ ਉਨ੍ਹਾਂ ਦੀ ਸੰਘਰਸ਼ਮਈ ਹਾਲਤ ਨੂੰ ਦਰਸਾਉਂਦਾ ਹੈ।
ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਉਹ ਕਾਫੀ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਵੱਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤੀਬਰ ਕੀਤਾ ਜਾਵੇਗਾ।
ਦੂਜੇ ਪਾਸੇ ਪ੍ਰਸ਼ਾਸਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹੀ ਇਹ ਕਦਮ ਚੁੱਕਿਆ ਗਿਆ ਹੈ ਅਤੇ ਮਾਮਲੇ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੀ ਕੋਸ਼ਿਸ਼ ਜਾਰੀ ਹੈ।