- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਪੁਲਿਸ ਨੇ ਸੜਕ ’ਤੇ ਟਰਾਲੀ ਨੂੰ ਬੈਰੀਕੇਡ ਵਜੋਂ ਖੜ੍ਹਾ ਕੀਤਾ ਹੋਇਆ ਸੀ। ਇਸ ਦੌਰਾਨ ਪਿੱਛੋਂ ਆ ਰਹੀ ਕਾਰ ਉਸ ਨਾਲ ਟਕਰਾ ਗਈ। ਹਾਦਸੇ ਮਗਰੋਂ ਟਰਾਲੀ ’ਤੇ ਰਿਫਲੈਕਟਰ ਅਤੇ ਲਾਈਟਾਂ ਨਾ ਹੋਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਖ਼ਦਸ਼ਾ ਹੈ ਕਿ ਰਾਤ ਸਮੇਂ ਬਿਨਾਂ ਰਿਫਲੈਕਟਰ ਤੇ ਲਾਈਟਾਂ ਤੋਂ ਖੜ੍ਹੀ ਟਰਾਲੀ ਕਾਰ ਚਾਲਕ ਨੂੰ ਦਿਖਾਈ ਨਹੀਂ ਦਿੱਤੀ, ਜਿਸ ਕਾਰਨ ਹਾਦਸਾ ਵਾਪਰਿਆ।

ਬੰਪਲ ਭਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਹਲਕੇ ਦੇ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ 23 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਾਰ ਸਵਾਰ ਪੰਜ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਛੇ ਵਿਅਕਤੀਆਂ ਨਾਲ ਭਰੀ ਕਾਰ ਸੜਕ ’ਤੇ ਪੁਲਿਸ ਵੱਲੋਂ ਬੈਰੀਕੇਡ ਵਜੋਂ ਖੜ੍ਹੀ ਕੀਤੀ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਮ੍ਰਿਤਕ ਦੀ ਪਛਾਣ ਪਿੰਡ ਦਿਲਾ ਰਾਮ ਦੇ ਜਸਕਰਨ ਸਿੰਘ ਸੋਢੀ ਵਜੋਂ ਹੋਈ ਹੈ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਹਾਦਸੇ ਵਿੱਚ ਜ਼ਖ਼ਮੀ ਹੋਏ ਉਸ ਦੇ ਪੰਜ ਸਾਥੀਆਂ ਨੂੰ ਮੁੱਢਲੀ ਸਹਾਇਤਾ ਮਗਰੋਂ ਬਿਹਤਰ ਇਲਾਜ ਲਈ ਬਠਿੰਡਾ ਸਮੇਤ ਵੱਖ-ਵੱਖ ਥਾਵਾਂ ’ਤੇ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਪੁਲਿਸ ਨੇ ਸੜਕ ’ਤੇ ਟਰਾਲੀ ਨੂੰ ਬੈਰੀਕੇਡ ਵਜੋਂ ਖੜ੍ਹਾ ਕੀਤਾ ਹੋਇਆ ਸੀ। ਇਸ ਦੌਰਾਨ ਪਿੱਛੋਂ ਆ ਰਹੀ ਕਾਰ ਉਸ ਨਾਲ ਟਕਰਾ ਗਈ। ਹਾਦਸੇ ਮਗਰੋਂ ਟਰਾਲੀ ’ਤੇ ਰਿਫਲੈਕਟਰ ਅਤੇ ਲਾਈਟਾਂ ਨਾ ਹੋਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਖ਼ਦਸ਼ਾ ਹੈ ਕਿ ਰਾਤ ਸਮੇਂ ਬਿਨਾਂ ਰਿਫਲੈਕਟਰ ਤੇ ਲਾਈਟਾਂ ਤੋਂ ਖੜ੍ਹੀ ਟਰਾਲੀ ਕਾਰ ਚਾਲਕ ਨੂੰ ਦਿਖਾਈ ਨਹੀਂ ਦਿੱਤੀ, ਜਿਸ ਕਾਰਨ ਹਾਦਸਾ ਵਾਪਰਿਆ।
ਇਸ ਹਾਦਸੇ ਨੇ ਇੱਕ ਵਾਰ ਫਿਰ ਹਾਈਵੇ ’ਤੇ ਸੜਕ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਸਥਾਨਕ ਲੋਕਾਂ ਅਨੁਸਾਰ ਇਸ ਮਾਰਗ ’ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਇਲਾਕਾ ਵਾਸੀ ਲੰਬੇ ਸਮੇਂ ਤੋਂ ਹਾਈਵੇ ਨੂੰ ਫੋਰਲੇਨ ਕਰਨ ਦੀ ਮੰਗ ਕਰ ਰਹੇ ਹਨ। ਤਾਜ਼ਾ ਹਾਦਸੇ ਮਗਰੋਂ ਸੜਕ ਨੂੰ ਫੋਰਲੇਨ ਕਰਨ, ਬੈਰੀਕੇਡਾਂ ’ਤੇ ਰਿਫਲੈਕਟਰ ਤੇ ਲਾਈਟਾਂ ਲਗਾਉਣ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਮੁੜ ਤੇਜ਼ ਹੋ ਗਈ ਹੈ।