- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭੰਬਾ ਵੱਟੂ ਦੇ ਇਕ ਘਰ ਵਿਚ ਪਤੀ-ਪਤਨੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਸੋਮਵਾਰ ਸਵੇਰੇ ਘਰ ਵਿੱਚ ਦੋਵਾਂ ਦੇ ਮ੍ਰਿਤਕ ਪਾਏ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਚੌਕੀ ਘੁਬਾਇਆ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ : ਪਿੰਡ ਭੰਬਾ ਵੱਟੂ ਦੇ ਇਕ ਘਰ ਵਿਚ ਪਤੀ-ਪਤਨੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਸੋਮਵਾਰ ਸਵੇਰੇ ਘਰ ਵਿੱਚ ਦੋਵਾਂ ਦੇ ਮ੍ਰਿਤਕ ਪਾਏ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਚੌਕੀ ਘੁਬਾਇਆ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੇ ਭਰਾ ਰਾਜ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿੱਪਲ ਸਿੰਘ ਆਪਣੀ ਪਤਨੀ ਲਖਵਿੰਦਰ ਕੌਰ ਨਾਲ ਪਿੰਡ ਭੰਬਾ ਵੱਟੂ ਵਿੱਚ ਰਹਿੰਦਾ ਸੀ। ਪਿੱਪਲ ਸਿੰਘ ਨੂੰ ਪੋਲਿਓ ਸੀ ਅਤੇ ਉਹ ਜ਼ਿਆਦਾਤਰ ਘਰ ਵਿੱਚ ਹੀ ਰਹਿੰਦਾ ਸੀ ਤੇ ਬਾਬਾ ਖੇਤਰਪਾਲ ਦੀ ਸੇਵਾ ਵੀ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਦੋਵੇਂ ਪਤੀ-ਪਤਨੀ ਘਰ ਵਿੱਚ ਇਕੱਲੇ ਰਹਿੰਦੇ ਸਨ ਉਨ੍ਹਾਂ ਦੇ ਕੋਈ ਬੱਚਾ ਨਹੀਂ ਸੀ। ਮ੍ਰਿਤਕ ਦੇ ਮਾਮਾ ਜਰਨੈਲ ਸਿੰਘ ਨੇ ਦੱਸਿਆ ਕਿ ਪਿੱਪਲ ਸਿੰਘ ਅਤੇ ਲਖਵਿੰਦਰ ਕੌਰ ਦਾ ਵਿਆਹ ਕਰੀਬ 10 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ ਕੋਈ ਸੰਤਾਨ ਨਹੀਂ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਇਸੇ ਕਾਰਨ ਪਿੱਪਲ ਸਿੰਘ ਕਥਿਤ ਤੌਰ ’ਤੇ ਮਾਨਸਿਕ ਤਣਾਅ ਵਿੱਚ ਰਹਿੰਦਾ ਸੀ।
ਪਰਿਵਾਰ ਵੱਲੋਂ ਸੰਤਾਨ ਨਾ ਹੋਣ ਨੂੰ ਤਣਾਅ ਦਾ ਇੱਕ ਕਾਰਨ ਦੱਸਿਆ ਗਿਆ ਹੈ, ਪਰ ਦੋਵਾਂ ਦੀ ਮੌਤ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਚੌਕੀ ਘੁਬਾਇਆ ਦੇ ਪੁਲਿਸ ਅਧਿਕਾਰੀ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।