Fazilka News: ਡਰੱਗ ਵਿਭਾਗ ਨੇ ਕੋਲਡ੍ਰਿਫ ਸਿਰਪ ਦੇ ਲਏ ਛੇ ਸੈਂਪਲ, ਖਰੜ ਲੈਬ ’ਚ ਹੋਵੇਗੀ ਜਾਂਚ
ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਉਸੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਵਿਭਾਗ ਦੇ ਅਧਿਕਾਰੀ ਰਵੀ ਗੁਪਤਾ ਨੇ ਦੱਸਿਆ ਕਿ ਫ਼ਾਜ਼ਿਲਕਾ ਤੋਂ ਚਾਰ ਤੇ ਅਬੋਹਰ ਤੋਂ ਦੋ ਸੈਂਪਲ ਲਏ ਗਏ।
Publish Date: Fri, 17 Oct 2025 08:07 AM (IST)
Updated Date: Fri, 17 Oct 2025 10:02 AM (IST)
ਸੰਵਾਦ ਸੂਤਰ, ਜਾਗਰਣ, ਫ਼ਾਜ਼ਿਲਕਾ : ਮੱਧ ਪ੍ਰਦੇਸ਼ ਤੇ ਰਾਜਸਥਾਨ ’ਚ ਕੋਲਡ੍ਰਿਫ ਕਫ ਸਿਰਪ ਪੀਣ ਨਾਲ ਬੱਚਿਆਂ ਦੀ ਮੌਤ ਤੋਂ ਬਾਅਦ ਹੁਣ ਪੰਜਾਬ ’ਚ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਨੇ ਸੈਂਪਲਿੰਗ ਸ਼ੁਰੂ ਕਰ ਦਿੱਤੀ ਹੈ। ਫ਼ਾਜ਼ਿਲਕਾ ’ਚ ਵਿਭਾਗ ਨੇ ਜ਼ਿਲ੍ਹੇ ਭਰ ’ਚ ਤਿੰਨ ਥਾਵਾਂ ਤੋਂ ਛੇ ਸੈਂਪਲ ਲਏ, ਜਿਨ੍ਹਾਂ ਨੂੰ ਲੈਬ ’ਚ ਜਾਂਚ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਉਸੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਵਿਭਾਗ ਦੇ ਅਧਿਕਾਰੀ ਰਵੀ ਗੁਪਤਾ ਨੇ ਦੱਸਿਆ ਕਿ ਫ਼ਾਜ਼ਿਲਕਾ ਤੋਂ ਚਾਰ ਤੇ ਅਬੋਹਰ ਤੋਂ ਦੋ ਸੈਂਪਲ ਲਏ ਗਏ। ਇਹ ਸੈਂਪਲ ਖਰੜ ਲੈਬ ’ਚ ਟੈਸਟਿੰਗ ਲਈ ਭੇਜ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਰਿਪੋਰਟ ਆਉਣ ’ਚ ਇਕ ਤੋਂ ਡੇਢ ਮਹੀਨੇ ਦਾ ਸਮਾਂ ਲੱਗੇਗਾ। ਰਵੀ ਗੁਪਤਾ ਨੇ ਇਹ ਵੀ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।