- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਪੁਆਇੰਟਾਂ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਛਾਣ ਅਤੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਤਸਦੀਕ ਕੀਤੀ ਗਈ।

ਰਮਨ ਕਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਫਾਜ਼ਿਲਕਾ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਦੇਰ ਰਾਤ ਐਸਪੀ (ਇਨਵੈਸਟੀਗੇਸ਼ਨ) ਸਤਿੰਦਰ ਸਿੰਘ ਖੁਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਵੱਖ-ਵੱਖ ਪੁਲਿਸ ਨਾਕਿਆਂ ਦੀ ਜਾਂਚ ਕਰਨ ਪਹੁੰਚੇ ਅਤੇ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਜ਼ਿਲ੍ਹੇ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਪੁਆਇੰਟਾਂ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਛਾਣ ਅਤੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਤਸਦੀਕ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਹਰ ਵਾਹਨ ਦੀ ਸੁਚੱਜੇ ਢੰਗ ਨਾਲ ਚੈਕਿੰਗ ਕੀਤੀ ਗਈ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਸਪੀ (ਇਨਵੈਸਟੀਗੇਸ਼ਨ) ਸਤਿੰਦਰ ਸਿੰਘ ਨੇ ਵੱਖ-ਵੱਖ ਨਾਕਿਆਂ ’ਤੇ ਪਹੁੰਚ ਕੇ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਸਮੇਂ ਚੌਕਸ ਰਿਹਾ ਜਾਵੇ।
ਉਨ੍ਹਾਂ ਗੈਰ-ਸਮਾਜਿਕ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫਾਜ਼ਿਲਕਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਆਮ ਲੋਕਾਂ ਦੀ ਸੁਰੱਖਿਆ ਅਤੇ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਅਜਿਹੀਆਂ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।