- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮੰਡੀ ਲਾਧੂਕਾ ਨੇੜੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਤਿੰਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਵੱਡੀ ਮਾਤਰਾ ’ਚ ਹੈਰੋਇਨ ਤੇ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਹੋਏ। ਐੱਸਐੱਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਬਲਵਿੰਦਰ ਸਿੰਘ ਇਸ ਗਿਰੋਹ ਦਾ ਮੁੱਖ ਸਰਗਨਾ ਹੈ।

ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿੱਲੋ 515 ਗ੍ਰਾਮ ਹੈਰੋਇਨ, ਇਕ ਗ਼ੈਰ-ਕਾਨੂੰਨੀ ਪਿਸਤੌਲ, 2 ਖਾਲੀ ਮੈਗਜ਼ੀਨ ਤੇ 13 ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨਿੰਮੋ ਬਾਈ ਪਤਨੀ ਮਨੋਹਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਬਲਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਫੱਤੂ ਵਾਲਾ ਢਾਣੀ ਤੇ ਸੁਖਦੇਵ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਜੋਧਾ ਭੈਣੀ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮੰਡੀ ਲਾਧੂਕਾ ਨੇੜੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਤਿੰਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਵੱਡੀ ਮਾਤਰਾ ’ਚ ਹੈਰੋਇਨ ਤੇ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਹੋਏ। ਐੱਸਐੱਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਬਲਵਿੰਦਰ ਸਿੰਘ ਇਸ ਗਿਰੋਹ ਦਾ ਮੁੱਖ ਸਰਗਨਾ ਹੈ।
ਉਸ ਨੇ ਪਾਕਿਸਤਾਨ ’ਚ ਬੈਠੇ ਆਪਣੇ ਲਿੰਕਾਂ ਰਾਹੀਂ ਡਰੋਨ ਦੀ ਮਦਦ ਨਾਲ ਹੈਰੋਇਨ ਦੀ ਇਹ ਖੇਪ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਹਾਲ ਹੀ ’ਚ ਜੇਲ੍ਹ ਤੋਂ ਬਾਹਰ ਆਇਆ ਸੀ ਤੇ ਉਸ ਨੇ ਹੋਰ ਦੋ ਵਿਅਕਤੀਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਸ ਤਸਕਰੀ ’ਚ ਸ਼ਾਮਲ ਕੀਤਾ। ਪੁਲਿਸ ਮੁਤਾਬਕ ਬਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਤੇ ਸਰਹੱਦ ਪਾਰ ਸੰਪਰਕਾਂ ਬਾਰੇ ਜਾਂਚ ਕਰ ਰਹੀ ਹੈ।