- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗਲੌਕ ਪਿਸਤੌਲ, ਚਾਰ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਰਮਨ ਕੁਮਾਰ,ਪੰਜਾਬੀ ਜਾਗਰਣ, ਫ਼ਾਜ਼ਿਲਕਾ : ਫ਼ਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗਲੌਕ ਪਿਸਤੌਲ, ਚਾਰ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜਾਣਕਾਰੀ ਦਿੰਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ 11 ਸਤੰਬਰ ਨੂੰ ਐੱਸਆਈ ਹਰਦੇਵ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਫ਼ਾਜ਼ਿਲਕਾ ਦੀ ਨਿਗਰਾਨੀ ਹੇਠ ਏਐੱਸਆਈ ਰਮੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਫ਼ਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਐੱਚਪੀ ਪੈਟਰੋਲ ਪੰਪ ਨੇੜੇ ਤਿੰਨ ਨੌਜਵਾਨ ਹੀਰੋ ਸਪਲੈਂਡਰ ਮੋਟਰਸਾਈਕਲ ਕੋਲ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਮੋਟਰਸਾਈਕਲ ਸਟਾਰਟ ਕਰਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਜਿਸ ’ਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ।
ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਦੋ ਗਲੌਕ ਪਿਸਤੌਲ ਮੈਗਜ਼ੀਨਾਂ ਸਮੇਤ, ਚਾਰ ਜਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਰਵੀ ਵਾਸੀ ਮਾਛੀਵਾੜਾ, ਥਾਣਾ ਸਦਰ ਫਿਰੋਜ਼ਪੁਰ, ਰਣਜੀਤ ਸਿੰਘ ਉਰਫ਼ ਜੀਤਾ ਅਤੇ ਨਿਸ਼ਾਨ ਸਿੰਘ ਉਰਫ਼ ਧਾਮੂ, ਦੋਵੇਂ ਵਾਸੀ ਬਾਰੇ ਕੇ, ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ ਹੈ।
ਪੁਲਿਸ ਨੇ ਤਿੰਨਾਂ ਖ਼ਿਲਾਫ਼ ਮੁਕੱਦਮਾ ਨੰਬਰ 287 ਮਿਤੀ 11 ਸਤੰਬਰ 2026 ਤਹਿਤ ਐੱਨਡੀਪੀਐੱਸ ਐਕਟ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਅਧੀਨ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮਾਮਲਾ ਦਰਜ ਕੀਤਾ ਹੈ।
ਮੁੱਢਲੀ ਤਫ਼ਤੀਸ਼ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਮੁਲਜ਼ਮਾਂ ਵੱਲੋਂ ਇਹ ਗੈਰ-ਕਾਨੂੰਨੀ ਹਥਿਆਰ 4 ਸਤੰਬਰ ਨੂੰ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਮੰਗਵਾਏ ਗਏ ਸਨ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼-ਅਧਾਰਿਤ ਆਪਰੇਟਿਵਾਂ ਦੀ ਪਛਾਣ ਕਰਨ ਲਈ ਵੀ ਤਫ਼ਤੀਸ਼ ਜਾਰੀ ਹੈ।