- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਨੂੰ ਇਹ ਹੈਰੋਇਨ ਜੱਜ ਸਿੰਘ ਵਾਸੀ ਸਿੱਧੂਵਾਲਾ (ਥਾਣਾ ਸਦਰ ਜਲਾਲਾਬਾਦ) ਵੱਲੋਂ ਸਪਲਾਈ ਕੀਤੀ ਗਈ ਸੀ, ਜਿਸ ਨੂੰ ਅੱਗੇ ਵੇਚਿਆ ਜਾਣਾ ਸੀ।

ਰਮਨ ਕੁਮਾਰ, ਪੰਜਾਬੀ ਜਾਗਰਣ ਫਾਜ਼ਿਲਕਾ: ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਸੀ.ਆਈ.ਏ. ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਕਥਿਤ ਨਸ਼ਾ ਤਸਕਰਾਂ ਨੂੰ 2 ਕਿਲੋ 143 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਦਿੰਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੁਤਾਬਕ 17 ਜੁਲਾਈ ਨੂੰ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ. ਫਾਜ਼ਿਲਕਾ ਦੀ ਅਗਵਾਈ ਹੇਠ ਏ.ਐੱਸ.ਆਈ. ਰਣਜੀਤ ਸਿੰਘ ਸਮੇਤ ਪੁਲਿਸ ਪਾਰਟੀ ਥਾਣਾ ਸਿਟੀ ਫਾਜ਼ਿਲਕਾ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਹੱਲਾ ਆਨੰਦਪੁਰ ਤੋਂ ਆਵਾ ਲਿੰਕ ਰੋਡ 'ਤੇ ਪਿੱਪਲ ਦੇ ਦਰੱਖਤ ਹੇਠ ਖੜ੍ਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ। ਉਨ੍ਹਾਂ ਕੋਲ ਮੌਜੂਦ ਕਿੱਟ ਬੈਗ ਵਿੱਚੋਂ 2 ਕਿਲੋ 143 ਗ੍ਰਾਮ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਵਰਨ ਸਿੰਘ ਪੁੱਤਰ ਮਿੱਠਣ ਸਿੰਘ ਵਾਸੀ ਬਸਤੀ ਕੇਸਰ ਸਿੰਘ, ਥਾਣਾ ਗੁਰੂ ਹਰਸਹਾਏ, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਲੇਖ ਰਾਜ ਵਾਸੀ ਮੁਹੱਲਾ ਆਨੰਦਪੁਰ, ਫਾਜ਼ਿਲਕਾ ਵਜੋਂ ਹੋਈ ਹੈ।ਦੋਵਾਂ ਖ਼ਿਲਾਫ਼ ਥਾਣਾ ਸਿਟੀ ਫਾਜ਼ਿਲਕਾ 'ਚ ਐਨਡੀਪੀਐੱਸ ਐਕਟ ਦੀਆਂ ਧਾਰਾਵਾਂ 21(ਸੀ), 29, 61 ਅਤੇ 85 ਤਹਿਤ ਮੁਕੱਦਮਾ ਨੰਬਰ 139 ਦਰਜ ਕਰ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਨੂੰ ਇਹ ਹੈਰੋਇਨ ਜੱਜ ਸਿੰਘ ਵਾਸੀ ਸਿੱਧੂਵਾਲਾ (ਥਾਣਾ ਸਦਰ ਜਲਾਲਾਬਾਦ) ਵੱਲੋਂ ਸਪਲਾਈ ਕੀਤੀ ਗਈ ਸੀ, ਜਿਸ ਨੂੰ ਅੱਗੇ ਵੇਚਿਆ ਜਾਣਾ ਸੀ।
ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਜੱਜ ਸਿੰਘ ਨੂੰ ਵੀ ਨਾਮਜ਼ਦ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਜੱਜ ਸਿੰਘ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ, ਚੋਰੀ ਅਤੇ ਲੁੱਟ-ਖੋਹ ਦੇ ਤਿੰਨ ਮਾਮਲੇ ਦਰਜ ਹਨ।