ਸ਼ਹੀਦਾਂ ਨੂੰ ਸਲਾਮ: ਫਾਜ਼ਿਲਕਾ ਪੁਲਿਸ ਲਾਈਨ ਵਿਖੇ ਸ਼ਰਧਾਂਜਲੀ ਸਮਾਗਮ, SSP ਗਗਨ ਅਜੀਤ ਸਿੰਘ ਨੇ ਕੀਤਾ ਸ਼ਹੀਦ ਪਰਿਵਾਰਾਂ ਦਾ ਸਨਮਾਨ
ਅੱਤਵਾਦ ਦੇ ਦੌਰ ਦੌਰਾਨ ਦੇਸ਼ ਅਤੇ ਪੰਜਾਬ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੀ ਯਾਦ ਵਿੱਚ ਅੱਜ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
Publish Date: Wed, 21 Oct 2026 01:09 PM (IST)
Updated Date: Wed, 21 Oct 2026 01:10 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ : ਅੱਤਵਾਦ ਦੇ ਦੌਰ ਦੌਰਾਨ ਦੇਸ਼ ਅਤੇ ਪੰਜਾਬ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੀ ਯਾਦ ਵਿੱਚ ਅੱਜ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਸਮਾਗਮ ਦੌਰਾਨ ਫਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਾਹਸ, ਬਹਾਦਰੀ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ਼ਹੀਦ ਜਵਾਨਾਂ ਨੇ ਆਪਣੀ ਡਿਊਟੀ ਨਿਭਾਉਂਦਿਆਂ ਬਹਾਦਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ ਹੈ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦੇ ਯੋਗਦਾਨ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਵੀ ਯਾਦ ਕੀਤਾ ਗਿਆ। ਸਮਾਗਮ ਦਾ ਉਦੇਸ਼ ਸ਼ਹੀਦ ਪੁਲਿਸ ਜਵਾਨਾਂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣਾ ਅਤੇ ਉਨ੍ਹਾਂ ਦੀ ਬਹਾਦਰੀ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਸੀ।