ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਦਾ ਹਥਿਆਰ ਤਸਕਰ 5 ਨਾਜਾਇਜ਼ ਪਿਸਤੌਲਾਂ ਤੇ 6 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ
ਫਾਜ਼ਿਲਕਾ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਫਾਜ਼ਿਲਕਾ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਕਥਿਤ ਹਥਿਆਰ ਤਸਕਰ ਨੂੰ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਸ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Wed, 29 Jul 2026 04:49 PM (IST)
Updated Date: Wed, 29 Jul 2026 04:50 PM (IST)
ਨਵਜੋਤ ਸਿੰਘ/ਦੀਪਕ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਫਾਜ਼ਿਲਕਾ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਕਥਿਤ ਹਥਿਆਰ ਤਸਕਰ ਨੂੰ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਸ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ 28 ਜੁਲਾਈ 2026 ਨੂੰ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ. ਫਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ. ਰਾਧੇ ਸ਼ਾਮ ਸਮੇਤ ਪੁਲਿਸ ਪਾਰਟੀ ਫਾਜ਼ਿਲਕਾ-ਅਬੋਹਰ ਰੋਡ 'ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਖ਼ਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਪਿਯੂਸ਼ ਬਰੇਲਾ ਪੁੱਤਰ ਹਰੀਸ਼ ਬਰੇਲਾ, ਵਾਸੀ ਮੰਗਲਾਪੁਰੀ, ਪਾਲਮ ਕਾਲੋਨੀ, ਦਿੱਲੀ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਦਾ ਹੈ ਅਤੇ ਉਸ ਸਮੇਂ ਅਬੋਹਰ ਦੀ ਦਾਣਾ ਮੰਡੀ ਤੋਂ ਅਜੀਤ ਨਗਰ ਲਿੰਕ ਰੋਡ 'ਤੇ ਹਥਿਆਰ ਵੇਚਣ ਲਈ ਮੌਜੂਦ ਹੈ।
ਸੂਚਨਾ ਨੂੰ ਭਰੋਸੇਯੋਗ ਮੰਨਦੇ ਹੋਏ ਪੁਲਿਸ ਨੇ ਤੁਰੰਤ ਦੱਸੀ ਥਾਂ 'ਤੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਵੱਖ-ਵੱਖ ਮਾਰਕਿਆਂ ਦੇ 5 ਨਾਜਾਇਜ਼ ਪਿਸਤੌਲ ਅਤੇ 6 ਮੈਗਜ਼ੀਨ ਬਰਾਮਦ ਹੋਏ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 232 ਮਿਤੀ 28 ਜੁਲਾਈ 2026 ਅਧੀਨ ਧਾਰਾ 25/54/59 ਅਸਲਾ ਐਕਟ ਤਹਿਤ ਥਾਣਾ ਸਿਟੀ-1 ਅਬੋਹਰ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ 16 ਅਪ੍ਰੈਲ 2024 ਨੂੰ ਦਿੱਲੀ ਦੇ ਸਪੈਸ਼ਲ ਸੈਲ ਵਿੱਚ ਨਾਜਾਇਜ਼ ਹਥਿਆਰਾਂ ਦੀ ਬਰਾਮਦਗੀ ਸਬੰਧੀ ਅਸਲਾ ਐਕਟ ਤਹਿਤ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਕੋਲੋ 1 ਗਲੌਕ ਪਿਸਤੌਲ (ਜਨਰੇਸ਼ਨ-4, 9×19) ਸਮੇਤ ਮੈਗਜ਼ੀਨ,1 ਦੇਸੀ ਪਿਸਤੌਲ .30 ਬੋਰ ਸਮੇਤ ਮੈਗਜ਼ੀਨ,1 ਦੇਸੀ ਪਿਸਤੌਲ .30 ਬੋਰ (ਸਟਾਰ) ਸਮੇਤ 2 ਮੈਗਜ਼ੀਨ,1 ਟੋਕਾਰੇਵ ਪਿਸਤੌਲ (7.62×25) ਸਮੇਤ ਮੈਗਜ਼ੀਨ,1 ਸਟਾਰ ਪਿਸਤੌਲ .30 ਬੋਰ ਸਮੇਤ ਮੈਗਜ਼ੀਨ ਬਰਾਮਦ ਹੋਇਆ