ਆਂਗਣਵਾੜੀ ਵਰਕਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਮਾਪਤ
ਆਂਗਣਵਾੜੀ ਵਰਕਰਾਂ ਦੇ ਪਹਿਲਾ ਬੈਚ ਨੂੰ ਟ੍ਰੇਨਿੰਗ ਦਿੱਤੀ
Publish Date: Sun, 25 Jan 2026 03:39 PM (IST)
Updated Date: Sun, 25 Jan 2026 03:43 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਫਾਜ਼ਿਲਕਾ ਦੇ ਬਲਾਕ ਖੂਈਆਂ ਸਰਵਰ ਵਿਖੇ ਪੋਸ਼ਣ ਵੀ ਪੜ੍ਹਾਈ ਵੀ ਤਹਿਤ ਜ਼ਿਲ੍ਹਾ ਪੱਧਰ ਤੇ ਫੇਸ-2 ਦੇ ਅਧੀਨ ਆਂਗਣਵਾੜੀ ਵਰਕਰਾਂ ਦੇ ਪਹਿਲਾ ਬੈਚ ਨੂੰ ਟ੍ਰੇਨਿੰਗ ਦਿੱਤੀ ਗਈ। ਜ਼ਿਲਾ ਫਾਜ਼ਿਲਕਾ ਦੇ ਕੁੱਲ 492 ਅੰਗਣਵਾੜੀ ਵਰਕਰਾਂ ਨੂੰ ਇਸ ਟ੍ਰੇਨਿੰਗ ਦੇ ਤਹਿਤ ਕਵਰ ਕੀਤਾ ਜਾਵੇਗਾ। ਇਸ ਟਰੇਨਿੰਗ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ.ਨੂੰ ਲਾਗੂ ਕਰਨ ਅਤੇ ਆਧਾਰਸ਼ੀਲਾ ਤੇ ਨਵਚੇਤਨਾ ਦੀ ਟ੍ਰੇਨਿੰਗ ਕਰਵਾਈ ਗਈ। ਸਿਖਲਾਈ ਵਿਚ ਗੁਣਵੱਤਾ ਅਤੇ ਮਿਆਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਟੇਟ ਲੈਵਲ ਮਾਸਟਰ ਟਰੇਨਰਾਂ ਰਾਹੀਂ ਇਹ ਸਿਖਲਾਈ ਮੁਹੱਈਆ ਕਰਵਾਈ ਗਈ।