ਟੀਮ ਵਰਕ ਦੀ ਭਾਵਨਾ ਵੀ ਪੈਦਾ ਕਰਦੀ ਕਬੱਡੀ : ਆਵਲਾ
ਸਾਬਕਾ ਵਿਧਾਇਕ ਵੱਲੋਂ ਕਬੱਡੀ ਕੱਪ ਵਿੱਚ ਸ਼ਿਰਕਤ, ਕਮੇਟੀ ਨੂੰ 51 ਹਜ਼ਾਰ ਰੁਪਏ ਭੇਟ
Publish Date: Wed, 28 Jan 2026 03:31 PM (IST)
Updated Date: Wed, 28 Jan 2026 03:34 PM (IST)
ਬੰਪਲ ਬਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਬੀਤੇ ਦਿਨ ਪਿੰਡ ਘਾਂਗਾ ਵਿਖੇ ਕਰਵਾਏ ਗਏ ਤੀਸਰੇ ਕਬੱਡੀ ਕੱਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਦੀ ਆਯੋਜਕ ਕਮੇਟੀ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਖਿਡਾਰੀਆਂ ਅਤੇ ਪ੍ਰਬੰਧਕਾਂ ਦਾ ਹੌਸਲਾ ਵਧਾਇਆ। ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਕਬੱਡੀ ਪੰਜਾਬ ਦੀ ਪਰੰਪਰਾਗਤ ਖੇਡ ਹੈ, ਜੋ ਸਰੀਰਕ ਤਾਕਤ ਦੇ ਨਾਲ-ਨਾਲ ਅਨੁਸ਼ਾਸਨ, ਸਬਰ ਅਤੇ ਟੀਮ ਵਰਕ ਦੀ ਭਾਵਨਾ ਵੀ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਉਣ ਵੱਲ ਪ੍ਰੇਰਿਤ ਕਰਦੇ ਹਨ। ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਕਿਹਾ ਗਿਆ ਕਿ ਅਜਿਹੇ ਟੂਰਨਾਮੈਂਟ ਪਿੰਡਾਂ ਵਿੱਚ ਸਾਂਝੀਵਾਲਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਿੱਚ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।