ਗੁਰੂਹਰਸਹਾਏ ਬਲਾਕ ਸੰਮਤੀ ਦਾ ਸਾਬਕਾ ਵਿਧਾਇਕ ਆਵਲਾ ਚੇਅਰਮੈਨ ਨਿਯੁਕਤ
ਗੁਰੂਹਰਸਹਾਏ ਬਲਾਕ ਸੰਮਤੀ ਦਾ ਚੇਅਰਮੈਨ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਬਣੇ
Publish Date: Mon, 30 Mar 2026 05:09 PM (IST)
Updated Date: Mon, 30 Mar 2026 05:12 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਬਲਾਕ ਸੰਮਤੀ ਗੁਰੂਹਰਸਹਾਏ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਹੋਈ। ਜਾਣਕਾਰੀ ਮੁਤਾਬਿਕ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਫਾਜ਼ਿਲਕਾ ਵਿੱਚ ਗੁਰੂਹਰਸਹਾਏ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਈ।ਜਿਸ ਦੌਰਾਨ ਆਸ਼ਾ ਰਾਣੀ ਪਤਨੀ ਬਗੀਚਾ ਸਿੰਘ ਬਣੀ ਚੇਅਰਮੈਨ ਅਤੇ ਕੁਲਵੰਤ ਕੌਰ ਪਤਨੀ ਸੁਰਜੀਤ ਸਿੰਘ ਬਣੀ ਵਾਈਸ ਚੈਅਰਮੈਨ। ਜਿਸ ਦੌਰਾਨ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੀ ਫਾਜ਼ਿਲਕਾ ਪਹੁੰਚੇ।ਉਨ੍ਹਾਂ ਨੇ ਕਿਹਾ ਕਿ ਇਹ ਚੋਣ ਲੋਕਤੰਤਰ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਲਾਕ ਸਮਿਤੀ ਮੈਂਬਰਾਂ ਨੇ ਵੋਟ ਪਾ ਕੇ ਆਪਣਾ ਫਰਜ਼ ਨਿਭਾਇਆ ਹੈ। ਰਾਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਦੀ ਪ੍ਰਸ਼ਾਸਨਿਕ ਮਸ਼ੀਨਰੀ ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੱਤਾ ਦੇ ਹੰਕਾਰ ਵਿੱਚ ਲੋਕਤੰਤਰੀ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਤਿੰਨ ਵਾਰ ਗੁਰੂਹਰਸਹਾਏ ਬਲਾਕ ਸਮਿਤੀ ਦੀ ਚੋਣ ਨੂੰ ਕਿਸੇ ਜਾਇਜ਼ ਕਾਰਨ ਦੇ ਰੱਦ ਕਰ ਦਿੱਤੀ ਗਈ ਸੀ, ਜੋ ਕਿ ਸਿੱਧੇ ਤੌਰ ਤੇ ਫਤਵੇ ਦਾ ਅਪਮਾਨ ਹੈ। ਅੱਜ ਹੁਣ ਹਾਈਕੋਟ ਹਾਈ ਕੋਰਟ ਦੇ ਹੁਕਮਾਂ ਤੇ ਫਾਜ਼ਿਲਕਾ ਵਿੱਚ ਗੁਰੂਹਰਸਹਾਏ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਕਰਵਾਈ ਗਈ। ਜਿਸ ਦੌਰਾਨ ਆਸ਼ਾ ਰਾਣੀ ਚੇਅਰਮੈਨ ਤੇ ਕੁਲਵੰਤ ਕੌਰ ਵਾਇਸ ਚੇਅਰਮੈਨ ਬਣੀ। ਆਵਲਾ ਨੇ ਇਸ ਦੇ ਬਾਵਜੂਦ, ਸਰਕਾਰ ਹਾਰ ਦੇ ਡਰੋਂ ਵਾਰ-ਵਾਰ ਚੋਣ ਪ੍ਰਕਿਰਿਆ ਵਿੱਚ ਵਿਘਨ ਪਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਚੋਣ ਲੋਕਤੰਤਰ ਦੀ ਜਿੱਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਨੇ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਪੂਰੀ ਤਾਕਤ ਲਗਾਈ ਹੋਈ ਸੀ, ਪਰ ਮੈਂਬਰਾਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਦੇ ਹੋਏ ਨਤੀਜੇ ਨੂੰ ਬਦਲ ਦਿੱਤਾ।ਜੋ ਕਿ ਸਿਹਤਮੰਦ ਲੋਕਤੰਤਰ ਦੀ ਨਿਸ਼ਾਨੀ ਹੈ। ਇਹ ਜਿੱਤ ਉਨ੍ਹਾਂ ਦੀ ਨਹੀਂ ਉਨ੍ਹਾਂ ਦੇ ਸਮਰਥਕਾ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਸਫਲਤਾ ਜਾਂ ਜਿੱਤ ਕੇਵਲ ਇੱਕ ਵਿਅਕਤੀ ਦੀ ਨਹੀਂ ਹੁੰਦੀ, ਬਲਕਿ ਉਸਦੇ ਸਮਰਥਕਾਂ, ਲੋਕਾਂ ਅਤੇ ਸਮੂਹ ਦੀ ਜਿੱਤ ਹੁੰਦੀ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਸਫਲ ਬਣਾਇਆ।ਰਮਿੰਦਰ ਸਿੰਘ ਆਵਲਾ ਨੇ ਯਕੀਨ ਜਤਾਈ ਕਿ ਨਵੀਂ ਚੁਣੀ ਗਈ ਨੇਤ੍ਰਿਤਵ ਟੀਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੀ ਹੋਈ ਇਲਾਕੇ ਦੇ ਵਿਕਾਸ ਲਈ ਸਮਰਪਿਤ ਰਹੇਗੀ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰੇਗੀ।ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂਬਰਾਂ ਦੀ ਭਾਗੀਦਾਰੀ ਨਾਲ ਹੀ ਇਨ੍ਹਾਂ ਸੰਸਥਾਵਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ ਅਤੇ ਇਹ ਨਤੀਜੇ ਲੋਕਾਂ ਦੀ ਇੱਛਾ ਨੂੰ ਦਰਸਾਉਂਦੇ ਹਨ।