ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਸਾਬਕਾ ਵਿਧਾਇਕ ਆਵਲਾ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ
Publish Date: Wed, 25 Nov 2026 03:32 PM (IST)
Updated Date: Wed, 25 Nov 2026 03:34 PM (IST)
ਹੈਪੀ ਕਾਠਪਾਲ/ਬੰਪਲ ਬਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ: ਹਲਕਾ ਜਲਾਲਾਬਾਦ ਦੇ ਪਿੰਡ ਟਿਵਾਣਾ ਵਿਖੇ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਘਟਨਾ ਤੋਂ ਬਾਅਦ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਹਰੇਕ ਪਰਿਵਾਰ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ। ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਮ੍ਰਿਤਕ ਜੋਹਨ ਸਿੰਘ, ਕੁਲਵਿੰਦਰ ਸਿੰਘ ਗ੍ਰੰਥੀ, ਸਚਿਨ ਸਿੰਘ, ਗੁਰਦੇਸ ਕੌਰ ਅਤੇ ਗੁਰਲੀਨ ਕੌਰ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ। ਇਸ ਤੋਂ ਇਲਾਵਾ ਫ਼ਰੀਦਕੋਟ ਵਿਖੇ ਜ਼ੇਰੇ ਇਲਾਜ ਗੁਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਬਠਿੰਡਾ ਵਿਖੇ ਜ਼ੇਰੇ ਇਲਾਜ ਇਸ਼ਰਨਦੀਪ ਸਿੰਘ ਪੁੱਤਰ ਸੰਤਾ ਸਿੰਘ ਦੇ ਪਰਿਵਾਰਾਂ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡ ਟਿਵਾਣਾ ਵਿਖੇ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ ਅਤੇ ਇਸ ਨਾਲ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਅਤੇ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹਨ। ਅੰਤ ਵਿੱਚ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ, ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਣ ਅਤੇ ਜ਼ੇਰੇ ਇਲਾਜ ਜ਼ਖ਼ਮੀਆਂ ਨੂੰ ਜਲਦ ਸਿਹਤਯਾਬੀ ਬਖ਼ਸ਼ਣ।