ਪਰਸਵਾਰਥ ਸਭਾ ਕੈਂਪ ’ਚ 54 ਮਰੀਜ਼ਾਂ ਦੀ ਜਾਂਚ
ਪਰਸਵਾਰਥ ਸਭਾ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ
Publish Date: Sun, 15 Feb 2026 04:46 PM (IST)
Updated Date: Sun, 15 Feb 2026 04:48 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਜਲਾਲਾਬਾਦ : ਪਰਸਵਾਰਥ ਸਭਾ ਵੱਲੋਂ ਐਤਵਾਰ ਨੂੰ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕੁੱਲ 54 ਮਰੀਜ਼ਾਂ ਦੇ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਸਲਾਹਾਂ ਦਿੱਤੀਆਂ ਗਈਆਂ। ਕੈਂਪ ਵਿੱਚ ਡਾਕਟਰ ਰਾਜੀਵ ਮਿੱਢਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪਰਸਵਾਰਥ ਸਭਾ ਦੇ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਵਿੱਚ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਬਿੱਟੂ ਬੱਬਰ, ਰੌਬਿਨ ਵਾਟਸ, ਰਮੇਸ਼ ਰਾਠੀ, ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਿਕ ਚੌਹਾਨ ਸ਼ਾਮਲ ਸਨ। ਸਭਾ ਦੇ ਆਗੂਆਂ ਨੇ ਦੱਸਿਆ ਕਿ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅਜਿਹੇ ਭਲਾਈ ਕਾਰਜ ਅਤੇ ਮੁਫ਼ਤ ਕੈਂਪ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖੇ ਜਾਣਗੇ।