ਸਫਾਈ ਸੇਵਕਾਂ ਦੀ ਹੜਤਾਲ ਨਾਲ ਫਾਜ਼ਿਲਕਾ ’ਚ ਫੈਲਿਆ ਕੂੜਾ
ਸਫਾਈ ਸੇਵਕਾਂ ਦੀ ਹੜਤਾਲ ਨਾਲ ਫਾਜ਼ਿਲਕਾ ਵਿੱਚ ਗੰਦਗੀ ਦੇ ਅੰਬਾਰ
Publish Date: Mon, 11 May 2026 05:11 PM (IST)
Updated Date: Mon, 11 May 2026 05:15 PM (IST)

ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਵਿੱਚ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਇਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿੱਚ ਕੂੜੇ ਦੇ ਢੇਰਾਂ ਤੋਂ ਉੱਠ ਰਹੀ ਬਦਬੂ ਕਾਰਨ ਸਥਾਨਕ ਵਸਨੀਕਾਂ ਦੀ ਚਿੰਤਾ ਹੋਰ ਵੱਧ ਗਈ ਹੈ। ਸਫਾਈ ਸੇਵਕ ਯੂਨੀਅਨ ਦੀ ਹੜਤਾਲ ਅੱਜ ਛੇਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਫਤਿਹ ਚੰਦ, ਜਿਲ੍ਹਾ ਪ੍ਰਧਾਨ ਸੁਭਾਸ਼ ਚੰਦ, ਬਲਾਕ ਪ੍ਰਧਾਨ ਸੁਸ਼ੀਲ ਉਜੀਨਵਾਲ, ਪ੍ਰਧਾਨ ਲਵਲੀ ਵਾਲਮੀਕੀ ਅਤੇ ਪ੍ਰਧਾਨ ਬੰਟੀ ਕਾਗੜਾ, ਨਟਵਰ, ਵਿਨੈ ਪਰਵਾਨਾ ਤੇ ਸਫਾਈ ਸੇਵਕਾਂ ਦੀ ਹਮਾਇਤ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਤੇ ਜਿਲ੍ਹਾ ਆਗੂ ਆਦਿਤਿਆ ਨੇ ਕਿਹਾ ਕਿ ਪੂਰੇ ਦੇਸ਼ ਦੀਆਂ ਸਰਕਾਰੀ ਅਦਾਰਿਆਂ ਨੂੰ ਲਗਾਤਾਰ ਵੇਚਿਆ ਜਾ ਰਿਹਾ ਹੈ, ਹਰ ਮਹਿਕਮੇ ਵਿੱਚ ਪੱਕੀ ਭਰਤੀ ਦੇਣ ਦੀ ਬਜਾਏ ਕੱਚੀ ਭਰਤੀ ਤੇ ਕੰਟਰੈਕਟ ਬੇਸ ਤੇ ਭਰਤੀ ਕੀਤੀ ਜਾ ਰਹੀ ਹੈ, ਪੂਰੀਆਂ ਤਨਖਾਹਾਂ ਦੇਣ ਦੀ ਬਜਾਏ ਕੱਟ ਕੀਤੀ ਜਾ ਰਹੀ ਹੈ, ਪੈਨਸ਼ਨ ਵਰਗੀਆਂ ਸਹੂਲਤਾਂ ਸਾਰੇ ਹੀ ਮੁਲਾਜ਼ਮਾਂ ਤੋਂ ਖੋਹੀਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਦੀਆਂ ਵੀ ਸਾਰੀਆਂ ਨੀਤੀਆਂ ਮੁਲਾਜ਼ਮ ਵਿਰੋਧੀ ਹਨ। ਅਸੀਂ ਮੰਗ ਕਰਦੇ ਹਾਂ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ ਨਹੀਂ ਤਾਂ ਹੋਰਾਂ ਜਥੇਬੰਦੀਆਂ ਦੇ ਨਾਲ ਮਿਲ ਕੇ ਇਸ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅਰੁਣ ਦਿਲਵਾਨ, ਮੋਹਨ ਲਾਲ, ਸਿਕੰਦਰ ਚਾਵਰੀਆਂ, ਰਵੀ, ਬੰਟੀ, ਰਾਜੇਸ਼ ਬਾਗੜੀ, ਲਵਲੀ ਚਾਵਰੀਆਂ ਤੇ ਹੌਰ ਆਗੂ ਵੀ ਮੌਜੂਦ ਸਨ