ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈਸ ਤਹਿਤ ਐਨਕਾਂ ਵੰਡੀਆਂ
ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈਸ ਤਹਿਤ 90 ਸਕੂਲੀ ਬੱਚਿਆਂ ਨੂੰ ਐਨਕਾਂ ਵੰਡੀਆਂ
Publish Date: Mon, 04 May 2026 05:07 PM (IST)
Updated Date: Mon, 04 May 2026 05:08 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਸਰਕਾਰੀ ਸਕੂਲ ਦੇ ਬੱਚਿਆਂ ਨੂੰ ਐਨਕਾਂ ਦੀ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇਡਨੈਂਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਮਰਪੁਰਾ ਵਿਖੇ 21, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਝੁਰੜ ਖੇੜਾ ਦੇ 50 ਤੇ ਸਰਕਾਰੀ ਪ੍ਰਾਇਮਰੀ ਸਕੂਲ ਝੁਰੜ ਖੇੜਾ ਦੇ 19 ਬੱਚਿਆਂ ਨੂੰ ਐਨਕਾਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਪ੍ਰੋਗ੍ਰਾਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਲੋੜਵੰਦ ਵਿਅਕਤੀਆਂ ਨੂੰ ਐਣਕਾਂ ਵੰਡੀਆਂ ਜਾਂਦੀਆਂ ਹਨ। ਮੈਡੀਕਲ ਅਫਸਰ ਡਾ. ਸਿਮਰਨ ਅਤੇ ਓਪਥੇਲਮਿਕ ਅਫਸਰ ਮਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਖਾਂ ਦੀ ਸੰਭਾਲ ਲਈ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਜਾਂਦੇ ਹਨ ਅਤੇ ਲੋੜਵੰਦ ਵਿਅਕਤੀਆਂ ਦੇ ਮੁਫਤ ਆਪਰੇਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਇਹਨਾਂ ਸਕੂਲਾਂ ਦੇ ਸਾਰੇ ਬੱਚਿਆਂ ਦੀ ਜਾਂਚ ਕੀਤੀ ਗਈ ਸੀ ਅਤੇ ਜਿਨਾਂ ਬੱਚਿਆਂ ਦੀ ਨਜ਼ਰ ਕਮਜ਼ੋਰ ਪਾਈ ਗਈ, ਉਹਨਾਂ ਲਈ ਵਿਭਾਗ ਵੱਲੋਂ ਚਸ਼ਮੇ ਬਣਵਾ ਕੇ ਭੇਜੇ ਗਏ ਹਨ। ਇਸ ਮੌਕੇ ਤੇ ਸਟਾਫ ਨਰਸ ਕੁਲਜੀਤ ਕੁਮਾਰ, ਪ੍ਰਾਇਮਰੀ ਸਕੂਲ ਝੁਰੜ ਖੇੜਾ ਤੋਂ ਸੱਜਣ ਸਹਾਰਨ, ਸੀਨੀਅਰ ਸਕੈਂਡਰੀ ਸਕੂਲ ਪ੍ਰਿੰਸੀਪਲ ਕਸ਼ਮੀਰੀ ਲਾਲ, ਅਧਿਆਪਕ ਰਵਿੰਦਰ ਕੁਮਾਰ, ਮੈਡਮ ਰੇਖਾ, ਹੋਰ ਸਟਾਫ ਅਤੇ ਬੱਚੇ ਮੌਜੂਦ ਸਨ।