ਗੋਡਵਿਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਮੈਡਲ
ਗੋਡਵਿਨ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Thu, 16 Apr 2026 04:11 PM (IST)
Updated Date: Fri, 17 Apr 2026 04:00 AM (IST)
ਪੰਜਾਬੀ ਜਾਗਰਣ,ਫਾਜ਼ਿਲਕਾ: ਫਾਜ਼ਿਲਕਾ ਦੇ ਗੋਡਵਿਨ ਪਬਲਿਕ ਸਕੂਲ, ਘੱਲੂ ਦੇ ਖਿਡਾਰੀਆਂ ਨੇ ਸਥਾਨਕ ਮਲਟੀਪਰਪਜ਼ ਸਟੇਡੀਅਮ ਵਿੱਚ ਹੋਈ ਜ਼ਿਲ੍ਹਾ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਵਿੱਚ ਸਕੂਲ ਦੇ ਸੱਤ ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਪੰਜ ਨੇ ਸੋਨੇ ਅਤੇ ਦੋ ਨੇ ਚਾਂਦੀ ਦੇ ਤਗਮੇ ਜਿੱਤ ਕੇ ਵੱਡੀ ਉਪਲੱਬਧੀ ਹਾਸਲ ਕੀਤੀ। ਸੋਨੇ ਦੇ ਮੈਡਲ ਜੇਤੂਆਂ ਵਿੱਚ ਦਿਲਜੀਤ ਸਿੰਘ (37 ਕਿੱਲੋਗ੍ਰਾਮ, ਲਾਈਟ ਕਿੱਕ), ਰਿਸ਼ਭ (42 ਕਿੱਲੋਗ੍ਰਾਮ, ਪੁਆਇੰਟ ਫਾਈਟ), ਆਦਿਤਿਆ (47 ਕਿੱਲੋਗ੍ਰਾਮ, ਲਾਈਟ ਕਿੱਕ), ਗੁਰਵਿੰਦਰ (52 ਕਿੱਲੋਗ੍ਰਾਮ, ਲਾਈਟ ਕਿੱਕ) ਅਤੇ ਦੇਵ (52 ਕਿੱਲੋਗ੍ਰਾਮ, ਲਾਈਟ ਕੰਟੈਕਟ) ਸ਼ਾਮਲ ਰਹੇ। ਇਸ ਤੋਂ ਇਲਾਵਾ ਮਯੰਕ (32 ਕਿਲੋਗ੍ਰਾਮ, ਪੁਆਇੰਟ ਫਾਈਟ) ਅਤੇ ਏਕਮ (63 ਕਿਲੋਗ੍ਰਾਮ, ਲਾਈਟ ਕਿੱਕ) ਨੇ ਚਾਂਦੀ ਦੇ ਤਗਮੇ ਜਿੱਤੇ।
ਕੋਚ ਮੋਹਿਤ ਨੇ ਖਿਡਾਰੀਆਂ ਦੀ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ।ਪ੍ਰਬੰਧਕ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਸਮਾਗਮ ਬੱਚਿਆਂ ਦੇ ਆਤਮਵਿਸ਼ਵਾਸ ਨੂੰ ਵਧਾਉਂਦੇ ਹਨ। ਇਸ ਮੌਕੇ ਮਨਿੰਦਰ ਸਿੰਘ ਸਰਾਂ ਨੇ ਵੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਕੂਲ ਭਵਿੱਖ ਵਿੱਚ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ।