ਵੁਸ਼ੂ ਟੂਰਨਾਮੈਂਟ ’ਚ ਗੌਡਵਿਨ ਸਕੂਲ ਨੇ 7 ਸੋਨ ਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ’ਚ ਗੌਡਵਿਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ-ਖਿਡਾਰੀਆਂ ਨੇ 7 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤਿਆ
Publish Date: Wed, 09 Sep 2026 05:41 PM (IST)
Updated Date: Wed, 09 Sep 2026 05:43 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਗੌਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਵੁਸ਼ੂ ਟੂਰਨਾਮੈਂਟ ’ਚ 7 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਅੰਡਰ-17 ਵਰਗ ਦੇ ਵੱਖ-ਵੱਖ ਭਾਰ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਡੀਪੀ ਮੋਹਿਤ ਸਰ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਆਦਿਤਿਆ ਨੇ 45 ਕਿਲੋਗ੍ਰਾਮ, ਅਰੁਣ ਨੇ 52 ਕਿਲੋਗ੍ਰਾਮ, ਤਨਵੀਰ ਨੇ 56 ਕਿਲੋਗ੍ਰਾਮ, ਨਿਤੀਸ਼ ਨੇ 80 ਕਿਲੋਗ੍ਰਾਮ, ਕਵਿਤਾ ਨੇ 45 ਕਿਲੋਗ੍ਰਾਮ, ਸਿਮਰਨ ਨੇ 52 ਕਿਲੋਗ੍ਰਾਮ ਅਤੇ ਜਸਮੀਨ ਕੰਬੋਜ ਨੇ 70 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ। ਜਦਕਿ ਗੁਰਵਿੰਦਰ ਨੇ 48 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ। ਖਿਡਾਰੀਆਂ ਨੇ ਆਪਣੀ ਮਿਹਨਤ ਅਤੇ ਖੇਡ ਭਾਵਨਾ ਦੇ ਦਮ ’ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਜੇਤੂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਗੀਆਂ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਖਿਡਾਰੀਆਂ ਅਤੇ ਡੀਪੀ ਮੋਹਿਤ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਬਿਹਤਰ ਮੰਚ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ।