ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਨੇ ਸਾੜੀ ਸੂਬਾ ਸਰਕਾਰ ਦੀ ਅਰਥੀ
ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤਾ ਰੋਸ਼ ਪ੍ਰਦਰਸ਼ਨ
Publish Date: Fri, 20 Mar 2026 05:58 PM (IST)
Updated Date: Fri, 20 Mar 2026 06:01 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਇਥੇ ਸਰਕਾਰੀ ਆਈਟੀਆਈ ਜਲਾਲਾਬਾਦ ਦੇ ਗੇਟ ਅੱਗੇ ਆਈਟੀਆਈ ਠੇਕਾ ਇੰਸਟਰਕਟਰਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਗਈ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ। ਠੇਕਾ ਕਰਮਚਾਰੀਆਂ ਨੇ ਰੋਸ ਪ੍ਰਗਟ ਕਰਦਿਆਂ ਸਰਕਾਰ ਦੇ ਵਿਰੁੱਧ ਤੀਖੇ ਸਵਾਲ ਕਰਦਿਆ ਕਿਹਾ ਕਿ ਪਿਛਲੇ 15 ਸਾਲਾਂ ਤੋਂ ਵੱਖ-ਵੱਖ ਆਈ ਟੀ ਆਈਜ ਵਿੱਚ ਠੇਕਾ ਦੇ ਅਧਾਰ ਤੇ ਬਹੁਤ ਹੀ ਨਿਗੁਣੀਆਂ ਤਨਖਾਹ ਤੇ ਮੁਲਾਜ਼ਮ ਕੰਮ ਕਰ ਰਹੇ ਹਨ। ਸਰਕਾਰ ਉਹਨਾਂ ਦੇ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੁੰਦੀ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਤੇ ਸੁਰਜੀਤ ਸਿੰਘ ਫਿਟਰ ਇੰਸਟਰਕਟਰ ਨੇ ਸਰਕਾਰ ਨੂੰ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਦੇ ਉੱਤੇ ਖੋਰਾ ਲਾਇਆ ਹੋਇਆ ਹੈ। ਇਸ ਮੌਕੇ ਮਨਜੀਤ ਸਿੰਘ ਪਲੰਬਰ ਇੰਸਟਰਕਟਰ, ਗੁਰਵਿੰਦਰ ਸਿੰਘ, ਗੁਰਲਾਭ ਸਿੰਘ, ਮੀਨੂ ਬਾਲਾ, ਜਗਦੀਸ਼ ਚੰਦਰ, ਗੁਰਪਾਲ ਸਿੰਘ, ਕ੍ਰਿਸ਼ਨ ਕੁਮਾਰ ਨੇ ਵੱਖ-ਵੱਖ ਮੁੱਦਿਆਂ ਨੂੰ ਬੋਲਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਨੂੰ ਬੇਸਿਕ ਪੇ ਉੱਤੇ ਪੱਕੇ ਕਰਨ ਦਾ ਜਲਦੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਪੰਜਾਬ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਆਈ.ਟੀ.ਆਈ. ਵਿੱਚ ਕੰਮ ਕਰ ਰਹੇ ਠੇਕਾ ਇੰਸਟਰਕਟਰਜ ਵੱਲੋਂ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸਤੋਂ ਪਹਿਲਾਂ ਉਹਨਾਂ ਦੱਸਿਆ ਕਿ ਉਸ 22-12-2025 ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਤੇ 19 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀਂ। ਜੱਥੇਬੰਦੀ ਨੇ ਹੁਣ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ ਅਤੇ ਦਿੱਤੇ ਗਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੀ ਅਰਥੀਆਂ ਸਾੜੀਆਂ ਗਈਆਂ। ਜੇਕਰ ਸਰਕਾਰ ਨਹੀਂ ਮੰਨਦੀ ਤਾਂ ਉਹ 28-03-26 ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਜ ਵਿੱਚ ਠੇਕੇ ਉੱਪਰ ਕੰਮ ਕਰ ਰਹੇ ਕੱਚੇ ਇੰਸਟਰਕਟਰਜ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕੇ ਕੀਤਾ ਜਾਵੇ। ਬੇਸਿਕ ਤਨਖ਼ਾਹ ਲਾਗੂ ਕੀਤਾ ਜਾਵੇ। ਪੈਡਿੰਗ ਪਈ ਫਾਈਲ ਕੀਲੀਅਰ ਕੀਤਾ ਜਾਵੇ।