ਵੱਖ-ਵੱਖ ਮੁਕਾਬਲਿਆਂ ’ਚ ਸਰਕਾਰੀ ਸਕੂਲ ਚੱਕ ਸੈਦੋਕੇ ਦਾ ਸ਼ਾਨਦਾਰ ਪ੍ਰਦਰਸ਼ਨ ਵੱਖ-ਵੱਖ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋਕੇ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 19 Nov 2026 05:07 PM (IST)
Updated Date: Fri, 20 Nov 2026 04:02 AM (IST)
ਵਿਸ਼ਾ ਤੇ ਵਿਗਿਆਨ ਮੇਲੇ ’ਚ ਵਿਦਿਆਰਥੀਆਂ ਨੇ ਹਾਸਲ ਕੀਤੇ ਪਹਿਲੇ ਤੇ ਦੂਜੇ ਸਥਾਨ, ਜ਼ਿਲ੍ਹਾ ਪੱਧਰ ਲਈ ਵੀ ਕੀਤਾ ਕੁਆਲੀਫਾਈ ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋਕੇ ਦੇ ਵਿਦਿਆਰਥੀਆਂ ਨੇ ਵੱਖ-ਵੱਖ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਰਾਣੀ ਨੇ ਦੱਸਿਆ ਕਿ ਪਿਛਲੇ ਦਿਨੀਂ ਕਰਵਾਏ ਗਏ ਬਲਾਕ ਪੱਧਰੀ ਵਿਸ਼ਾ ਮੇਲੇ ਅਤੇ ਵਿਗਿਆਨ ਮੇਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਵਿਸ਼ਾ ਮੇਲੇ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਰਗ ਵਿੱਚ ਇੰਡੀਅਨ ਐਥੋਸ ਥੀਮ ਤਹਿਤ ਗੁਰਨੂਰ ਕੌਰ ਅਤੇ ਜੈਸਮੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਉਨ੍ਹਾਂ ਦੀ ਗਾਈਡ ਅਧਿਆਪਕਾ ਸ੍ਰੀਮਤੀ ਅਨੀਤਾ ਸਨ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਰਗ ਵਿੱਚ ਲਾਈਫ ਇੰਟੀਗ੍ਰੇਟਿਡ ਲਰਨਿੰਗ ਥੀਮ ਤਹਿਤ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਿਸ ਦੀ ਗਾਈਡ ਅਧਿਆਪਕਾ ਸ੍ਰੀਮਤੀ ਵਿਸ਼ਾਲੀ ਸਨ। ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਰਗ ਵਿੱਚ ਰੀਅਲ ਲਾਈਫ ਐਪਲੀਕੇਸ਼ਨ ਥੀਮ ਤਹਿਤ ਹਰਮਨਦੀਪ ਕੌਰ ਅਤੇ ਨਵਰੀਤ ਕੌਰ ਨੇ ਕੌਂਸੋਲੇਸ਼ਨ ਪੁਜ਼ੀਸ਼ਨ ਹਾਸਲ ਕੀਤੀ। ਇਸ ਮੁਕਾਬਲੇ ਵਿੱਚ ਉਨ੍ਹਾਂ ਦੀ ਗਾਈਡ ਅਧਿਆਪਕਾ ਸ੍ਰੀਮਤੀ ਸੋਨੀਆ ਸਨ। ਬਲਾਕ ਪੱਧਰੀ ਵਿਗਿਆਨ ਮੇਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਰਗ ਵਿੱਚ ਨਵਦੀਪ ਕੌਰ ਅਤੇ ਪ੍ਰਭਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਉਨ੍ਹਾਂ ਦੇ ਗਾਈਡ ਅਧਿਆਪਕ ਸ੍ਰੀ ਸਾਹਿਲ ਖੁਰਾਨਾ ਸਨ। ਇਸੇ ਤਰ੍ਹਾਂ ਈਐੱਲਸੀ ਤਹਿਤ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੁਇਜ਼ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਲਵਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਗਾਈਡ ਅਧਿਆਪਕਾ ਸ੍ਰੀਮਤੀ ਵਿਸ਼ਾਲੀ ਸਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਰਾਣੀ ਨੇ ਸਾਰੇ ਵਿਸ਼ਾ ਅਧਿਆਪਕਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹਨ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਹਰ ਮੁਕਾਬਲੇ ਵਿੱਚ ਪੂਰੀ ਮਿਹਨਤ ਅਤੇ ਲਗਨ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਅਤੇ ਵਿਸ਼ਾ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।