ਮਾਪੇ-ਅਧਿਆਪਕਾਂ ’ਚ ਦੂਰੀ ਘਟਾਉਣ ਸ਼ਲਾਘਾਯੋਗ ਉਪਰਾਲਾ : ਸਵਨਾ
ਮਾਪੇ ਤੇ ਅਧਿਆਪਕ ਵਿਚਕਾਰ ਦੂਰੀ ਨੂੰ ਘਟਾਉਣ ਦਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ:ਨਰਿੰਦਰ ਪਾਲ ਸਿੰਘ ਸਵਨਾ
Publish Date: Sat, 07 Feb 2026 05:01 PM (IST)
Updated Date: Sat, 07 Feb 2026 05:05 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ,ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਨਵੀ ਦਿਸ਼ਾ ਦੇ ਦਸ਼ਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸ਼ਲਾਘਾਯੋਗ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਇਸੇ ਤਹਿਤ ਸਕੂਲਾਂ ਅੰਦਰ ਮਾਪਿਆਂ ਦੀ ਵਰਕਸ਼ਾਪ ਦੇ ਪੜਾਅ 2 ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਖੂਈ ਖੇੜਾ ਦੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ ਸੰਬੋਧਨ ਕਰਦਿਆਂ ਕਿਹਾ ਕਿ ਮਾਪੇ ਤੇ ਅਧਿਆਪਕ ਵਿਚਕਾਰ ਦੂਰੀ ਨੂੰ ਘਟਾਉਣ ਦਾ ਇਹ ਉਪਰਾਲਾ ਸਰਕਾਰ ਵੱਲੋਂ ਉਲੀਕੀਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸ਼ੁਰੂਆਤੀ ਦੌਰ ਵਿਚ ਚੰਗੀ ਤਰ੍ਹਾਂ ਦੇਖਭਾਲ ਹੋਵੇਗੀ ਤਾਂ ਬੱਚਾ ਮਾੜੀ ਸੰਗਤ ਜਾਣ ਤੋਂ ਬਚ ਸਕੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕਰਦੀਆਂ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨਾਲ ਸਮਾਂ ਬਿਤਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ੇਕਰ ਅੱਜ ਬੱਚਿਆਂ ਨੂੰ ਸੰਭਾਲ ਲਵਾਂਗੇ ਤਾਂ ਭਵਿੱਖ ਵਿਚ ਪਛਤਾਉਣਾ ਨਹੀਂ ਪਵੇਗਾ। ਉਹਨਾਂ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।