ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਰਾਜਪਾਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ
ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਰਾਜਪਾਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ
Publish Date: Thu, 12 Feb 2026 04:31 PM (IST)
Updated Date: Fri, 13 Feb 2026 04:03 AM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ,
ਫਾਜ਼ਿਲਕਾ : ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਸ ਉਪਰੰਤ ਉਨ੍ਹਾਂ ਵੀਡੀਸੀ ਮੈਂਬਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀਂ ਸੁਣੀਆਂ। ਉਨ੍ਹਾਂ ਕਿਹਾ ਕਿ ਇੱਕ ਯੋਜਨਾਬੰਦੀ ਉਲੀਕ ਕੇ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣਗੇ। ਇਸ ਮੌਕੇ ਰਾਜਪਾਲ ਪੰਜਾਬ ਵੱਲੋਂ ਵੀਡੀਸੀ ਕਮੇਟੀਆਂ ਰਾਹੀਂ ਸਰਹੱਦੀ ਖੇਤਰ ਫਾਜ਼ਿਲਕਾ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ| ਉਨ੍ਹਾਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਬਣਾਉਣ ਦਾ ਮਕਸਦ ਸਰਹੱਦੀ ਖੇਤਰਾਂ ਦੀਆਂ ਮੁਸ਼ਕਿਲਾਂ ਅਤੇ ਜ਼ਰੂਰਤਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਜਾਣਨਾ ਹੈ| ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਨਸ਼ੇ ਵਰਗੀਆਂ ਸਮਾਜਿਕ ਬੁਰਾਇਆਂ ਦਾ ਖਾਤਮਾ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਹੀ ਹੋ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਸਕੱਤਰ ਵੀਕੇ ਮੀਨਾ, ਡਾਇਰੈਕਟਰ ਜਨਗਣਨਾ ਸੰਚਾਲਨ ਲਲਿਤ ਜੈਨ, ਡੀਆਈਜੀ ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਰੈੱਡ ਕਰਾਸ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ, ਐੱਸਐੱਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਹਾਜ਼ਰ ਸਨ।