ਕਰਿਆਨਾ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਗਮ ਅੱਜ
ਕਰਿਆਨਾ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਰੋਹ ਅੱਜ 26 ਅਪ੍ਰੈਲ ਨੂੰ
Publish Date: Sat, 25 Apr 2026 04:56 PM (IST)
Updated Date: Sat, 25 Apr 2026 04:58 PM (IST)
ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਕਰਿਆਨਾ ਐਸੋਸੀਏਸ਼ਨ ਵੱਲੋਂ ਐਤਵਾਰ 26 ਅਪ੍ਰੈਲ ਨੂੰ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕਾਮਰਾ ਪੱਪੂ ਨੇ ਦੱਸਿਆ ਕਿ ਸਮਾਰੋਹ ਸਥਾਨਕ ਸੰਜੀਵ ਪੈਲੇਸ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪ੍ਰਧਾਨ ਵਪਾਰ ਮੰਡਲ ਫਾਜ਼ਿਲਕਾ ਅਸ਼ੋਕ ਗੁਲਬਧਰ,ਕਰਿਆਨਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਲਾਲ ਜਸੂਜਾ ਅਤੇ ਕਰਿਆਨਾ ਐਸੋਸੀਏਸ਼ਨ ਫਾਜ਼ਿਲਕਾ ਦੇ ਚੇਅਰਮੈਨ ਸ਼ਗਨ ਲਾਲ ਕਾਮਰਾ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਹੋਣਗੇ ਨਾਲ ਉਨ੍ਹਾਂ ਦੱਸਿਆ ਕਿ ਇਸ ਸਨਮਾਨ ਸਮਾਗਮ ਮੌਕੇ ਬਜ਼ੁਰਗਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਇਸ ਸਮਾਗਮ ਵਿੱਚ ਕਰਿਆਨਾ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਸ਼ਮੂਲੀਅਤ ਲਈ ਅਪੀਲ ਕੀਤੀ ਗਈ ਹੈ, ਤਾਂ ਜੋ ਇਸ ਸਨਮਾਨ ਸਮਾਗਮ ਨੂੰ ਸਫਲ ਬਣਾਇਆ ਜਾ ਸਕੇ।