- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਨਵੀਂ ਆਬਾਦੀ ਵਿੱਚ ਗੋਲੀ ਚੱਲਣ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਦੌਰਾਨ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਮੁੱਢਲਾ ਇਲਾਜ ਕੀਤਾ ਗਿਆ।

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ, ਫਾਜ਼ਿਲਕਾ : ਸ਼ਹਿਰ ਦੀ ਨਵੀਂ ਆਬਾਦੀ ਵਿੱਚ ਗੋਲੀ ਚੱਲਣ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਦੌਰਾਨ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਮੁੱਢਲਾ ਇਲਾਜ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ, ਨਵੀਂ ਆਬਾਦੀ ਵਿੱਚ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਹੜਕੰਪ ਮਚ ਗਿਆ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਸਿਵਲ ਹਸਪਤਾਲ ਵਿੱਚ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦਿੱਤੀ ਅਤੇ ਬਿਹਤਰ ਇਲਾਜ ਲਈ ਉਸ ਨੂੰ ਅੱਗੇ ਰੈਫਰ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਗੋਲੀ ਚੱਲਣ ਦੇ ਕਾਰਨਾਂ, ਘਟਨਾ ਪਿੱਛੇ ਕਿਸ ਦਾ ਹੱਥ ਹੈ ਅਤੇ ਜ਼ਖ਼ਮੀ ਵਿਅਕਤੀ ਨੂੰ ਗੋਲੀ ਕਿਵੇਂ ਲੱਗੀ, ਇਸ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਪੁਲਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।