- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਡਵਿਨ ਪਬਲਿਕ ਸਕੂਲ ਘੱਲੂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਕਪਿਲ ਜਸੂਜਾ, ਪੰਜਾਬੀ ਜਾਗਰਣ,ਫਾਜ਼ਿਲਕਾ: ਗੋਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਕਵਿਤਾ ਅਤੇ ਭਾਸ਼ਣ ਮੁਕਾਬਲੇ, ਦਸਤਾਰ ਸਜਾਉਣ ਦਾ ਮੁਕਾਬਲਾ, ਲਿਖਤੀ ਪ੍ਰੀਖਿਆ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ।
ਪ੍ਰਸ਼ਨੋਤਰੀ ਮੁਕਾਬਲੇ ਵਿੱਚ ਚਾਰ ਟੀਮਾਂ ਚੜ੍ਹਦੀ ਕਲਾ, ਸਰਬੱਤ ਦਾ ਭਲਾ, ਨਿਰਭਉ ਅਤੇ ਨਿਰਵੈਰ ਨੇ ਹਿੱਸਾ ਲਿਆ। ਇਸ ਵਿੱਚ ਸਰਬੱਤ ਦਾ ਭਲਾ ਟੀਮ ਨੇ ਪਹਿਲਾ, ਚੜ੍ਹਦੀ ਕਲਾ ਨੇ ਦੂਜਾ, ਨਿਰਭਉ ਨੇ ਤੀਜਾ ਅਤੇ ਨਿਰਵੈਰ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਚਰਨਕਮਲ, ਗੁਰਸਿਦਕ ਅਤੇ ਤੇਜ ਪ੍ਰਤਾਪ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕਰਨਵੀਰ ਅਤੇ ਅੰਮ੍ਰਿਤਵੀਰ ਨੇ ਦੂਜਾ ਸਥਾਨ ਹਾਸਲ ਕੀਤਾ।
ਲਿਖਤੀ ਪ੍ਰੀਖਿਆ ਵਿੱਚ ਮਿਲਖਾ ਸਿੰਘ ਹਾਊਸ (ਸਰਬੱਤ ਦਾ ਭਲਾ) ਨੇ ਪਹਿਲਾ, ਮਦਰ ਟੈਰੇਸਾ ਹਾਊਸ (ਨਿਰਭਉ) ਨੇ ਦੂਜਾ ਅਤੇ ਕਲਪਨਾ ਚਾਵਲਾ ਹਾਊਸ (ਚੜ੍ਹਦੀ ਕਲਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਏਪੀਜੇ ਅਬਦੁਲ ਕਲਾਮ ਹਾਊਸ (ਨਿਰਵੈਰ) ਨੇ ਵੀ ਮੁਕਾਬਲੇ ਵਿੱਚ ਭਾਗ ਲਿਆ। ਕਵਿਤਾ ਅਤੇ ਭਾਸ਼ਣ ਮੁਕਾਬਲੇ ਵਿੱਚ ਅਮਾਨਤ (ਚੜ੍ਹਦੀ ਕਲਾ) ਨੇ ਪਹਿਲਾ, ਅਵਲੀਨ (ਨਿਰਭਉ) ਨੇ ਦੂਜਾ ਅਤੇ ਈਸ਼ਵਰ (ਚੜ੍ਹਦੀ ਕਲਾ) ਤੇ ਤਨਵੀ (ਨਿਰਵੈਰ) ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹਨ। ਉਨ੍ਹਾਂ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਹੈ।