ਸੁਖਵਿੰਦਰ ਥਿੰਦ ਆਲਮਸ਼ਾਹ,ਫਾਜ਼ਿਲਕਾ : ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਕੁਝ ਆਰਡੀਨੈਂਸ ਪਾਸ ਕੀਤੇ ਗਏ ਸਨ ਤਾਂ, ਪੰਜਾਬ ਦੇ ਕਿਸਾਨਾਂ ਵੱਲੋਂ ਇਸਦਾ ਕ ੜਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਨੂੰ ਬੰਦ ਰੱਖਕੇ ਕੇਂਦਰ ਸਰਕਾਰ ਦੇ ਖਿਲਾਫ ਪਿੱਟ ਸਿਆਪਾ ਵੀ ਕੀਤਾ ਗਿਆ।

ਕਿਸਾਨ ਵਿਰੋਧੀ ਬਿੱ ਲਾਂ ਨੂੰ ਲੈਕੇ ਅਜ ਸ਼੍ਰੋਮਣੀ ਅਕਾਲੀ ਦੇ ਕੇਂਦਰ ਦੇ ਸਾਬਕਾ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਾਜ਼ਿਲਕਾ ਵਿਖੇ ਇਕ ਵਰਕਰ ਮੀਟਿੰਗ ਕੀਤੀ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਬਿੱਲ ਪਾਸ ਹੋਣ ਤੋਂ ਪਹਿ ਲਾਂ ਉਹ ਕੇਂਦਰ ਸਰਕਾਰ ਕੋਲ ਗਏ ਸਨ ਕਿ ਇਹ ਬਿੱਲ ਕਿਸਾਨਾਂ ਦੇ ਹੱਕ 'ਚ ਨਹੀਂ ਹਨ ਅਤੇ ਕਿਸਾਨ ਵੀ ਇਸ ਬਿੱਲ ਨੂੰ ਪੰਜਾਬ ਅੰਦਰ ਪੰਸਦ ਨਹੀਂ ਕਰਦੇ ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਅਤੇ ਉਹ ਬਿੱਲ ਪਾਸ ਕਰ ਦਿੱਤੇ, ਜਿਸ ਕਰਕੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਫੂਡ ਪ੍ਰੋਸੈਸਿੰਗ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਭਾਜਪਾ ਸਰਕਾਰ ਨਾਲ ਆਪਣਾ ਗਠਜੋੜ ਤੋੜ ਕੇ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਕਿਸਾਨਾਂ ਦੇ ਹਰ ਸੁੱਖ-ਦੁੱਖ 'ਚ ਨਾਲ ਖੜੀ ਹੈ ਅਤੇ ਖੜੀ ਰਹੇਗੀ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਚੁੱਪ ਨਹੀਂ ਬੈਠਣਗੇ ਇਨ੍ਹਾਂ ਬਿੱਲਾ ਨੂੰ ਰੱਦ ਕਰਵਾਉਣ ਲਈ ਰਾਸ਼ਟਰਪਤੀ ਕੋਲ ਜਾਣਗੇ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵੀ ਹਿੰਦੂਸਤਾਨ ਦਾ ਇਕ ਹਿੱਸਾ ਹੈ ਅਤੇ ਪੰਜਾਬ ਦਾ ਕਿਸਾਨ ਸਾਰੇ ਹਿੰਦੂਸਤਾਨ ਦਾ ਢਿੱਡ ਭਰਦਾ ਹੈ ਅਤੇ ਪੰਜਾਬ ਦੇ ਪੁੱਤਰ ਸਭ ਤੋਂ ਜਿਆਦਾ ਫੌਜ ਅੰਦਰ ਦੇਸ਼ ਲਈ ਕੁਰਬਾਨੀਆਂ ਦਿੰਦੇ ਹਨ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾਂ ਕਿਊਂ ਕੀਤਾ ਜਾਂਦਾ ਹੈ।

ਕੈਪਟਨ ਸਰਕਾਰ ਕਰ ਰਹੀਂ ਹੈ ਰਾਜਨੀਤੀ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਛੇ ਮਹੀਨੇ ਪਹਿ ਲਾਂ ਕਾਂਗਰਸ ਸਰਕਾਰ ਨੂੰ ਪਤਾ ਸੀ ਕਿ ਇਹ ਬਿੱਲ ਪਾਸ ਹੋਣ ਵਾਲੇ ਹਨ ਪਰ ਫਿਰ ਵੀ ਕੈਪਟਨ ਸਰਕਾਰ ਨੇ ਕੋਈ ਚਿੱਠੀ ਨਹੀਂ ਲਿੱਖੀ ਅਤੇ ਕਿਸਾਨਾਂ ਦੇ ਹੱਕ 'ਚ ਨਹੀਂ ਨਿੱਤਰੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕੀਤਾ ਹੈ ਜਿਸ ਕਰਕੇ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸਾਰੇ ਨਾਤੇ ਤੋੜ ਦਿੱਤੇ ਹਨ ਅਤੇ ਉਹ ਕਿਸਾਨ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਅਜ ਮੌਕਾ ਹੈ ਸਾਨੂੰ ਇਕਠੇ ਹੋਣ ਦਾ ਅਗਰ ਆਪਾ ਅਜ ਇਕਠੇ ਨਾ ਹੋਏ ਤਾਂ ਕਿਸਾਨੀ ਖਤਮ ਹੋ ਜਾਵੇਗੀ। ਇਸ ਮੌਕੇ

ਸਤਿੰਦਰਜੀਤ ਸਿੰਘ ਮੰਟਾ, ਅਸ਼ੋਕ ਅਨੇਜਾ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ

Posted By: Jagjit Singh