- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਆਗੂਆਂ ਵੱਲੋਂ ਨਾਇਬ ਸਿੰਘ ਸੈਣੀ ਦਾ ਨਿੱਘਾ ਸਵਾਗਤ ਕੀਤਾ ਗਿਆ। ਰੈਲੀ ਦੌਰਾਨ ਪਾਰਟੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਓਬੀਸੀ ਵਰਗ ਦੀ ਭਲਾਈ ਨਾਲ ਸਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਵਿਧਾਇਕ ਸੰਦੀਪ ਜਾਖੜ ਮੌਜੂਦ ਹਨ।

ਰਿਤਿਸ਼ ਕੁੱਕੜ/ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ: ਭਾਰਤੀ ਜਨਤਾ ਪਾਰਟੀ ਵੱਲੋਂ ਅਬੋਹਰ ਵਿੱਚ ਕਰਵਾਈ ਜਾ ਰਹੀ ਓਬੀਸੀ ਕਾਨਫਰੰਸ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚ ਚੁੱਕੇ ਹਨ। ਇਸ ਮੌਕੇ ਉਹ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ, ਓਬੀਸੀ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਸਮਰਥਕਾਂ ਦੀ ਹਾਜ਼ਰੀ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਆਗੂਆਂ ਵੱਲੋਂ ਨਾਇਬ ਸਿੰਘ ਸੈਣੀ ਦਾ ਨਿੱਘਾ ਸਵਾਗਤ ਕੀਤਾ ਗਿਆ। ਰੈਲੀ ਦੌਰਾਨ ਪਾਰਟੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਓਬੀਸੀ ਵਰਗ ਦੀ ਭਲਾਈ ਨਾਲ ਸਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਵਿਧਾਇਕ ਸੰਦੀਪ ਜਾਖੜ ਮੌਜੂਦ ਹਨ।
ਸਰਕਾਰ ਆਉਣ 'ਤੇ ਚੁਣ-ਚੁਣ ਕੇ ਹਿਸਾਬ ਲਿਆ ਜਾਵੇਗਾ: ਸੁਨੀਲ ਜਾਖੜ
ਸੁਨੀਲ ਜਾਖੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਪਿਆਰ ਅਤੇ ਭਾਈਚਾਰੇ ਦੀ ਮਿਸਾਲ ਹਨ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੇ ਲੋਕ ਗਲੇ ਲਗਾਉਣ ਵਾਲੇ ਹਾਂ, ਪਰ ਜਿਹੜੇ ਲੋਕ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੇ ਹਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਰਕਾਰ ਬਣਨ 'ਤੇ ਚੁਣ-ਚੁਣ ਕੇ ਹਿਸਾਬ ਲਿਆ ਜਾਵੇਗਾ।”
ਜਾਖੜ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ਵਿੱਚ ਨਿਰਾਸ਼ਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਦੇਣਗੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿਚ ਜਾਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਅਬੋਹਰ ਦੇ ਲੋਕਾਂ ਨੇ ਕਮਾਲ ਕਰ ਦਿੱਤਾ, ਪੰਜਾਬ ਦੀ ਪਹਿਲੀ ਕਾਰਪੋਰੇਸ਼ਨ ਬਣਾਈ: ਕੇਵਲ ਸਿੰਘ ਢਿੱਲੋਂ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਬੋਹਰ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ, ਜਿਨ੍ਹਾਂ ਨੇ ਪੰਜਾਬ ਦੀ ਪਹਿਲੀ ਨਗਰ ਕਾਰਪੋਰੇਸ਼ਨ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦਾ ਸਤਿਆਨਾਸ ਕਰਕੇ ਰੱਖ ਦਿੱਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ, ਪਰ ਇਸ ਦੌਰਾਨ ਇੱਕ ਵੀ ਨਵਾਂ ਮੈਡੀਕਲ ਕਾਲਜ ਨਹੀਂ ਬਣਾਇਆ ਗਿਆ। ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਈ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਿੱਤਾ ਜਾ ਰਿਹਾ ਹੈ ਅਤੇ ਫਲਾਂ ਲਈ ਵੀ ਸਮਰਥਨ ਮੁੱਲ ਦੀ ਵਿਵਸਥਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਯਕੀਨੀ ਬਣਾਈ ਜਾਵੇਗੀ ਅਤੇ ਸੂਬੇ ਨੂੰ ਮੁੜ ਖੁਸ਼ਹਾਲੀ ਦੇ ਰਾਹ 'ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮੈਂ ਚੁਟਕਲੇ ਨਹੀਂ ਸੁਣਾਉਂਦਾ, ਸਗੋਂ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਦਾ ਹਾਂ ਅਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹਾਂ।”