ਡੇਰਾ ਸੰਤ ਬਾਬਾ ਤਾਰਾ ਸਿੰਘ ਖੁਸ਼ਦਿਲ ਵਿਖੇ ਨਤਮਸਤਕ ਹੋਏ ਸੀਐੱਮ ਸੈਣੀ ਡੇਰਾ ਸ੍ਰੀ ਮਾਨ 108 ਸੰਤ ਬਾਬਾ ਤਾਰਾ ਸਿੰਘ ਜੀ ਖੁਸ਼ਦਿਲ ਮੰਡੀ ਅਰਨੀਵਾਲਾ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
Publish Date: Tue, 22 Sep 2026 06:16 PM (IST)
Updated Date: Tue, 22 Sep 2026 06:18 PM (IST)
ਨਵਜੋਤ ਸਿੰਘ.ਪੰਜ਼ਾਬੀ ਜਾਗਰਣ ਮੰਡੀ ਅਰਨੀਵਾਲਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਡੀ ਅਰਨੀਵਾਲਾ ਵਿਖੇ ਸਥਿਤ ਡੇਰਾ ਸ੍ਰੀ ਮਾਨ 108 ਸੰਤ ਬਾਬਾ ਤਾਰਾ ਸਿੰਘ ਚ ਪਹੁੰਚ ਕੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਦੇ ਡੇਰਾ ਸਾਹਿਬ ਪਹੁੰਚਣ ’ਤੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਬਾਬਾ ਸੋਹਣ ਸਿੰਘ ਅਤੇ ਬਾਬਾ ਮੋਹਨ ਨੇ ਦੱਸਿਆ ਕਿ ਨਾਇਬ ਸਿੰਘ ਸੈਣੀ ਨੇ ਡੇਰਾ ਸਾਹਿਬ ਵਿਖੇ ਪਹੁੰਚ ਕੇ ਧਾਰਮਿਕ ਮਰਿਆਦਾ ਅਨੁਸਾਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡੇਰੇ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਡੇਰਾ ਸਾਹਿਬ ਪਹੁੰਚਣ ਮੌਕੇ ਇਲਾਕੇ ਦੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਡੇਰਾ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਧਾਰਮਿਕ ਯਾਤਰਾ ਨੂੰ ਯਾਦਗਾਰ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਸ੍ਰੀ ਸਾਹਿਬ ਭੇਟ ਕੀਤੀ ਗਈ। ਇਸ ਮੌਕੇ ਡੇਰੇ ਦੇ ਮੁਖੀ ਸੰਤ ਬਾਬਾ ਪ੍ਰੇਮ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਬਾਬਾ ਪ੍ਰੇਮ ਸਿੰਘ ਨੇ ਮੁੱਖ ਮੰਤਰੀ ਨੂੰ ਧਾਰਮਿਕ ਅਸਥਾਨ ਦੀਆਂ ਪਰੰਪਰਾਵਾਂ ਅਤੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨਾਲ ਮੁਲਾਕਾਤ ਵੀ ਕੀਤੀ। ਇਸ ਦੌਰਾਨ ਧਾਰਮਿਕ ਅਤੇ ਸਮਾਜਿਕ ਸੇਵਾ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਡੇਰਾ ਪ੍ਰਬੰਧਕਾਂ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਨਾਲ ਜੁੜੀਆਂ ਸੇਵਾਵਾਂ ਅਤੇ ਲੋਕ ਭਲਾਈ ਦੇ ਕਾਰਜ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਬਾਬਾ ਸੋਹਣ ਸਿੰਘ, ਬਾਬਾ ਮੋਹਨ ਸਿੰਘ,ਡੇਰਾ ਪ੍ਰਬੰਧਕ, ਸੇਵਾਦਾਰ ਅਤੇ ਹੋਰ ਸ਼ਰਧਾਲੂ ਹਾਜ਼ਰ ਸਨ।