ਸਿਹਤ ਵਿਭਾਗ ਫਾਜ਼ਿਲਕਾ ਨੇ ਕੀਤੀ ਵੱਖ-ਵੱਖ ਦੁਕਾਨਾਂ ਦੀ ਚੈਕਿੰਗ
ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵੱਖ ਵੱਖ ਦੁਕਾਨਾਂ ਦੀ ਕੀਤੀ ਚੈਕਿੰਗ
Publish Date: Sat, 07 Feb 2026 04:50 PM (IST)
Updated Date: Sat, 07 Feb 2026 04:53 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਫੂਡ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਫੂਡ ਸੇਫਟੀ ਟੀਮ ਫਾਜ਼ਿਲਕਾ ਵੱਲੋ ਅਬੋਹਰ ਵਿਖੇ ਸੈਂਪਲਿੰਗ ਕੀਤੀ ਗਈ। ਇਸ ਸਮੇਂ ਘਿਓ ਅਤੇ ਮਸਾਲਿਆਂ ਦੇ ਕੁਲ 6 ਸੈਂਪਲ ਲਏ ਗਏ। ਟੀਮ ਵੱਲੋ ਸਕੂਲਾਂ ਵਿਚੋਂ ਮਿਡ ਡੇ ਮੀਲ ਦੇ ਵੀ 3 ਸੈਂਪਲ ਲਏ ਗਏ। ਇਸ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਵਿਚ ਘਿਓ ਅਤੇ ਵੱਖ ਵੱਖ ਖਾਦ ਪਦਾਰਥਾਂ ਦੇ 10 ਸੈਂਪਲ ਲਏ ਜਾ ਚੁੱਕੇ ਹਨ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ।ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਸ ਸਮੇਂ ਫੂਡ ਸੇਫਟੀ ਅਫਸਰ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੈਂਪਲ ਦੀ ਰਿਪੋਰਟ ਆਉਣ ਤੇ ਅਗਲੇਰੀ ਕਾਰਵਾਈ ਆਰੰਭ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾ ਖਾਣ ਪੀਣ ਦੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ,ਬੇਕਰੀਆਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਖਾਣ ਪੀਣ ਵਾਲੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ। ਉਹਨਾ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਸਾਰੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਆਪਣੀ ਫੂਡ ਸੇਫਟੀ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣੀ ਜਰੂਰੀ ਹੈ ਅਤੇ ਜੇਕਰ ਅਜੇ ਤੱਕ ਕਿਸੇ ਨੇ ਆਪਣੀ ਫੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ।