ਸਿਹਤ ਵਿਭਾਗ ਫਾਜਿਲਕਾ ਨੇ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ
ਸਿਹਤ ਵਿਭਾਗ ਫਾਜਿਲਕਾ ਵਲੋਂ 9 ਤੋਂ 14 ਫ਼ਰਵਰੀ 2026 ਤੱਕ ਮਨਾਇਆ ਜਾ ਰਿਹਾ ਹੈ ਸਪੈਸ਼ਲ ਟੀਕਾਕਰਨ ਹਫਤਾ: ਡਾ.ਕਵਿਤਾ ਸਿੰਘ
Publish Date: Fri, 13 Feb 2026 03:32 PM (IST)
Updated Date: Fri, 13 Feb 2026 03:36 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ,ਫ਼ਾਜ਼ਿਲਕਾ:ਪੰਜਾਬ ਸਰਕਾਰ ਦੇ ਹੁਕਮਾਂ ਤੇ ਡਾ.ਕਵਿਤਾ ਸਿੰਘ ਸਿਵਲ ਸਰਜਨ ਫਾਜਿਲਕਾ ਦੀ ਅਗਵਾਈ ਅਤੇ ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੱਲੋਂ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਗਿਆ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤਮਦ ਅਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਰੂਟੀਨ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਰੂਟੀਨ ਟੀਕਾਕਰਨ ਦੋਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਡਾ. ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਟੀਕਾਕਰਣ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਵੀ ਕਵਰ ਕੀਤੇ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹਫਤੇ ਦੋਰਾਨ ਆਪਣੇ ਪਰਿਵਾਰ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਣ ਸੰਪੂਰਨ ਕਰਵਾ ਕੇ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ। ਇਸ ਮੌਕੇ ਡਾ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਸ਼ਵੇਤਾ ਮੌਜੂਦ ਸਨ।