ਕੁਸ਼ਟ ਰੋਗ ਸੌ ਫ਼ੀਸਦੀ ਇਲਾਜਯੋਗ : ਡਾ ਕਵਿਤਾ ਸਿੰਘ
ਸਿਹਤ ਵਿਭਾਗ ਵੱਲੋਂ ਕੁਸ਼ਟ ਦੀ ਬਿਮਾਰੀ ਤੋਂ ਬਚਾਅ ਲਈ ਕੀਤਾ ਜਾਗਰੂਕਤਾ ਪੋਸਟਰ ਜਾਰੀ
Publish Date: Fri, 06 Feb 2026 05:25 PM (IST)
Updated Date: Fri, 06 Feb 2026 05:26 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜਿਲਕਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਵਿਸ਼ਵ ਲੈਪਰੋਸੀ ਪੰਦੜਵਾੜਾ ਦੇ ਸਬੰਧ ’ਚ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਨੈਸ਼ਨਲ ਲੈਪਰੋਸੀ ਅਰਿਡੀਕੇਸ਼ਨ ਪ੍ਰੋਗਰਾਮ (ਐਨ ਐਲ ਈ ਪੀ) ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਰੈਲੀਆਂ, ਗਰੁੱਪ ਮੀਟਿੰਗ ਕਰਕੇ ਆਮ ਲੋਕਾਂ ਨੂੰ ਕੁਸ਼ਟ ਰੋਗ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜੇਕਰ ਕੋਈ ਸ਼ੱਕੀ ਲੱਛਣ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਸਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੁਸ਼ਟ ਰੋਗ ਇਲਾਜਯੋਗ ਹੈ। ਡਾ. ਨੀਲੂ ਚੁੱਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਚਮੜੀ ਤੇ ਤਾਂਬੇ ਰੰਗ ਦੇ ਸੁੰਨ ਧੱਬੇ, ਚਮੜੀ ਦਾ ਸੁੰਨਾਪਣ, ਨਸਾਂ ਮੋਟੀਆਂ ਅਤੇ ਸਖਤ, ਚਮੜੀ ਤੇ ਠੰਡੇ ਅਤੇ ਗਰਮ ਦਾ ਪਤਾ ਨਾ ਲੱਗਣਾ, ਨਾ ਠੀਕ ਹੋਣ ਵਾਲੇ ਜਖਮ ਹੋ ਜਾਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾ ਕੇ ਚੈਕਅੱਪ ਕਰਵਾਉਣਾ ਚਾਹੀਦਾ ਹੈ। ਕੁਸ਼ਟ ਰੋਗ ਦੇ ਮਰੀਜਾਂ ਨਾਲ ਕਿਸੇ ਵੀ ਪ੍ਰਕਾਰ ਦੇ ਭੇਦਭਾਵ ਨਹੀਂ ਕਰਨਾ ਚਾਹੀਦਾ। ਸਿਹਤ ਵਿਭਾਗ ਦਾ ਟੀਚਾ ਜੀਰੋ ਲੈਪਰੋਸੀ ਟਰਾਸ਼ਮਿਸਨ ਹੈ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੁਸ਼ਟ ਰੋਗੀਆਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਡਾ. ਕਵਿਤਾ ਸਿੰਘ, ਡਾ. ਰਿੰਕੂ ਚਾਵਲਾ ਜ਼ਿਲ੍ਹਾਂ ਟੀਕਾਕਰਣ ਅਫ਼ਸਰ, ਡਾ. ਨੀਲੂ ਚੁੱਘ ਜ਼ਿਲ੍ਹਾਂ ਲੈਪਰੋਸੀ ਅਫ਼ਸਰ, ਡਾ. ਅੰਕੁਸ਼, ਵਿਨੋਦ ਖੁਰਾਣਾ, ਰਾਜੀਵ ਕੁਮਾਰ, ਸੁਨੀਲ ਕੁਮਾਰ, ਦਿਵੇਸ਼ ਕੁਮਾਰ, ਰਜਿੰਦਰ ਕੁਮਾਰ, ਸੰਦੀਪ ਕੁਮਾਰ, ਵਿੱਕੀ ਕੁਮਾਰ ਹਾਜ਼ਰ ਸਨ।