ਘਰ-ਘਰ ਜਾ ਕੇ ਡੇਂਗੂ ਦੇ ਬਚਾਅ ਸਬੰਧੀ ਕੀਤਾ ਜਾਗਰੂਕਤ
ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਵਿਚ ਘਰ ਘਰ ਜਾ ਕੇ ਡੇਂਗੂ ਦੇ ਬਚਾਅ ਸੰਬੰਧੀ ਜਾਗਰੂਕਤ ਕੀਤਾ
Publish Date: Fri, 17 Apr 2026 03:30 PM (IST)
Updated Date: Fri, 17 Apr 2026 03:33 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਕਵਿਤਾ ਸਿੰਘ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਡੇਂਗੂ ਦੇ ਅਗੇਤੇ ਪ੍ਰਬੰਧ ਕਰਨ ਲਈ ਦਫਤਰ ਸਿਵਲ ਸਰਜਨ ਫ਼ਾਜ਼ਿਲਕਾ ਤੋਂ ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਸ ਇਸ ਮੌਕੇ ਡਾ ਕਵਿਤਾ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੇ ਫੈਲਣ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਸਿਹਤ ਵਿਭਾਗ ਵਲੋਂ ਟੀਮਾਂ ਬਣਾਈਆਂ ਗਈਆਂ ਹਨ, ਜੋ ਫ਼ਾਜ਼ਿਲਕਾ ਵਿਚ ਵੱਖ ਵੱਖ ਏਰੀਏ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਹਨਾਂ ਕਿਹਾ ਕਿ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।ਇਸ ਮੌਕੇ ਡਾ.ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣੇ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ ਡੰਗ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਡਾ.ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ.ਉਪਿੰਦਰ ਸਹਾਇਕ ਸਿਵਲ ਸਰਜਨ, ਡਾ.ਪੰਕਜ ਚੌਹਾਨ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ ਅਤੇ ਦਿਵਸ਼ ਕੁਮਾਰ, ਸੁਨੀਤਾ ਰਾਣੀ, ਵਿੱਕੀ, ਅਤਿੰਦਰ ਸਿੰਘ, ਸਵਰਨ ਸਿੰਘ ਅਤੇ ਥ੍ਰੀਡਿੰਗ ਚੈਕਰ ਹਾਜ਼ਰ ਸਨ।