ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਸਿਹਤ ਸੇਵਾਵਾਂ ਸਬੰਧੀ ਕੈਂਪ ਲਗਾਇਆ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਸਿਹਤ ਸੇਵਾਵਾਂ ਸਬੰਧੀ ਕੈਂਪ ਲਗਾਇਆ
Publish Date: Tue, 10 Feb 2026 03:27 PM (IST)
Updated Date: Tue, 10 Feb 2026 03:29 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ‘ਸਾਡੇ ਬਜ਼ੁਰਗ ਸਾਡਾ ਮਾਣ’ ਡਾ. ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਦੀ ਰਹਿਨੁਮਾਈ ਹੇਠ ਸਾਡੇ ਬਜੁਰਗ ਸਾਡਾ ਮਾਣ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਸਿਹਤ ਸੇਵਾਵਾਂ ਸਬੰਧੀ ਕੈਂਪ ਲਗਾਇਆ ਗਿਆ। ਜਿਸ ਵਿੱਚ ਬਜ਼ੁਰਗਾਂ ਦੇ ਸੀਨੀਅਰ ਸਿਟੀਜਨ ਕਾਰਡ, ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ ਤੇ ਬਜ਼ੁਰਗਾਂ ਨੂੰ ਬੈਂਕਾਂ ਦੀਆਂ ਸਕੀਮਾਂ ਤੇ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਅਰੁਣ ਨਾਰੰਗ ਨੇ ਸ਼ਿਰਕਤ ਕੀਤੀ। ਕੈਂਪ ਦੌਰਾਨ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਅੱਜ ਦੇ ਇਸ ਕੈਂਪ ਰਾਹੀਂ ਬਜ਼ੁਰਗਾਂ ਨੂੰ ਇੱਕ ਛੱਤ ਹੇਠਾਂ ਸਿਹਤ ਚੈੱਕਅੱਪ ਕੈਂਪ, ਪੰਜਾਬ ਨੈਸ਼ਨਲ ਬੈਂਕ, ਹੈਲਪ ਡੈਸਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਬੁਢਾਪਾ ਪੈਨਸ਼ਨ ਲਈ ਸੇਵਾ ਕੇਂਦਰ ਤੇ ਐਲਿਮਕੋ ਨਾਲ ਸਬੰਧਿਤ ਸਕੀਮਾਂ ਦੀਆਂ ਸਟਾਲਾਂ ਲਗਾ ਕੇ ਸੁਵਿਧਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਕੈਂਪ ਵਿੱਚ ਅੱਖਾਂ ਦਾ ਚੈੱਕਅੱਪ ਕੀਤਾ ਗਿਆ ਤੇ ਮੁਫਤ ਐਨਕਾਂ ਵੀ ਵੰਡੀਆ ਗਈਆਂ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵੱਲੋਂ ਜਲਾਲਾਬਾਦ ਅਤੇ ਬਲੂਆਣਾ ਵਿਖੇ ਸਿਹਤ ਸੇਵਾਵਾਂ ਸਬੰਧੀ ਕੈਂਪ ਲਗਾਏ ਜਾਣਗੇ। ਇਸ ਮੌਕੇ ਉਪਕਾਰ ਸਿੰਘ ਜਾਖੜ, ਬਾਲ ਵਿਕਾਸ ਪ੍ਰੋਜੈਕਟ ਅਫਸਰ ਨਵਦੀਪ ਕੌਰ ਅਤੇ ਜਯੋਤੀ ਕਾਲੜਾ, ਬੀਪੀਓ ਅਜੇ ਛਾਬੜਾ, ਐਸਐਮਓ ਸੁਰੇਸ ਕੰਬੋਜ ਤੇ ਉਨ੍ਹਾਂ ਦੀ ਸਮੂਚੀ ਮੈਡੀਕਲ ਟੀਮ, ਭੁਪਿੰਦਰ ਉਤਰੇਜਾ, ਜ਼ਿਲ੍ਹਾ ਭਾਸ਼ਾ ਅਫਸਰ ਆਦਿ ਹਾਜ਼ਰ ਸਨ।