- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰਕ ਮੈਂਬਰਾਂ ਅਨੁਸਾਰ ਦੋਵੇਂ ਪਤੀ-ਪਤਨੀ ਘਰ ਵਿੱਚ ਇਕੱਲੇ ਰਹਿੰਦੇ ਸਨ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪਰਿਵਾਰਕ ਮੈਂਬਰ ਘਰ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ: ਜਲਾਲਾਬਾਦ ਦੇ ਪਿੰਡ ਭੰਬਾ ਵੱਟੂ ਵਿੱਚ ਇੱਕ ਪਤੀ-ਪਤਨੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਸਵੇਰੇ ਘਰ ਵਿੱਚ ਦੋਵਾਂ ਦੇ ਮ੍ਰਿਤਕ ਪਾਏ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਚੌਕੀ ਘੁਬਾਇਆ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੇ ਭਰਾ ਰਾਜ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿੱਪਲ ਸਿੰਘ ਆਪਣੀ ਪਤਨੀ ਲਖਵਿੰਦਰ ਕੌਰ ਨਾਲ ਪਿੰਡ ਭੰਬਾ ਵੱਟੂ ਵਿੱਚ ਰਹਿੰਦਾ ਸੀ। ਪਿੱਪਲ ਸਿੰਘ ਨੂੰ ਪੋਲਿਓ ਸੀ ਅਤੇ ਉਹ ਜ਼ਿਆਦਾਤਰ ਘਰ ਵਿੱਚ ਹੀ ਰਹਿੰਦਾ ਸੀ। ਉਹ ਬਾਬਾ ਖੇਤਰਪਾਲ ਦੀ ਸੇਵਾ ਵੀ ਕਰਦਾ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਦੋਵੇਂ ਪਤੀ-ਪਤਨੀ ਘਰ ਵਿੱਚ ਇਕੱਲੇ ਰਹਿੰਦੇ ਸਨ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪਰਿਵਾਰਕ ਮੈਂਬਰ ਘਰ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।
ਕਰੀਬ 10 ਸਾਲ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕ ਦੇ ਮਾਮਾ ਜਰਨੈਲ ਸਿੰਘ ਨੇ ਦੱਸਿਆ ਕਿ ਪਿੱਪਲ ਸਿੰਘ ਅਤੇ ਲਖਵਿੰਦਰ ਕੌਰ ਦਾ ਵਿਆਹ ਕਰੀਬ 10 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ ਕੋਈ ਸੰਤਾਨ ਨਹੀਂ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਇਸ ਕਾਰਨ ਪਿੱਪਲ ਸਿੰਘ ਕਥਿਤ ਤੌਰ ’ਤੇ ਮਾਨਸਿਕ ਤਣਾਅ ਵਿੱਚ ਰਹਿੰਦਾ ਸੀ।
ਮੌਤ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ
ਪਰਿਵਾਰ ਵੱਲੋਂ ਸੰਤਾਨ ਨਾ ਹੋਣ ਨੂੰ ਤਣਾਅ ਦਾ ਇੱਕ ਕਾਰਨ ਦੱਸਿਆ ਗਿਆ ਹੈ, ਪਰ ਦੋਵਾਂ ਦੀ ਮੌਤ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਚੌਕੀ ਘੁਬਾਇਆ ਦੇ ਪੁਲਿਸ ਅਧਿਕਾਰੀ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਦੋਵਾਂ ਦੇ ਮ੍ਰਿਤਕ ਸਰੀਰਾਂ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।