ਗੋਡਵਿਨ ਪਬਲਿਕ ਸਕੂਲ ਵਿਖੇ ਹੋਲੀ ਮਨਾਈ
ਗੋਡਵਿਨ ਪਬਲਿਕ ਸਕੂਲ ਵਿਖੇ ਹੋਲੀ ਬੜੇ ਉਤਸ਼ਾਹ ਨਾਲ ਮਨਾਈ ਗਈ
Publish Date: Fri, 06 Mar 2026 03:48 PM (IST)
Updated Date: Fri, 06 Mar 2026 03:51 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਗੋਡਵਿਨ ਪਬਲਿਕ ਸਕੂਲ ਵਿਖੇ ਹੋਲੀ ਮਨਾਈ ਗਈ। ਬੱਚਿਆਂ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ, ਰੰਗੋਲੀ, ਪੇਂਟਿੰਗ ਅਤੇ ਹੋਲੀ-ਥੀਮ ਵਾਲੀਆਂ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੋਲੀ ਦਾ ਤਿਉਹਾਰ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਨੂੰ ਸਾਰੇ ਮਤਭੇਦ ਭੁੱਲ ਕੇ ਸਮਾਜ ਵਿੱਚ ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣਾ ਚਾਹੀਦਾ ਹੈ।ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਆਪਣੇ ਮਤਭੇਦ ਭੁੱਲਣ, ਇਕੱਠੇ ਰਹਿਣ ਅਤੇ ਇੱਕ ਦੂਜੇ ਲਈ ਪਿਆਰ ਅਤੇ ਸਤਿਕਾਰ ਬਣਾਈ ਰੱਖਣ ਲਈ ਪ੍ਰੇਰਿਤ ਕਰਦਾ ਹੈ।ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਹੋਲੀ ਰੰਗਾਂ ਦਾ ਇੱਕ ਪਵਿੱਤਰ ਤਿਉਹਾਰ ਹੈ ਜੋ ਹਰ ਕਿਸੇ ਦੇ ਜੀਵਨ ਨੂੰ ਖੁਸ਼ੀ ਅਤੇ ਸਕਾਰਾਤਮਕਤਾ ਨਾਲ ਭਰ ਦਿੰਦਾ ਹੈ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ।ਇਸ ਮੌਕੇ ਬੱਚਿਆਂ ਨੇ ਇੱਕ ਦੂਜੇ ਅਤੇ ਆਪਣੇ ਅਧਿਆਪਕਾਂ ਨੂੰ ਰੰਗ ਲਗਾ ਕੇ ਹੋਲੀ ਦੀ ਖੁਸ਼ੀ ਸਾਂਝੀ ਕੀਤੀ।