ਸਰਕਾਰੀ ਹਾਈ ਸਕੂਲ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਸਰਕਾਰੀ ਹਾਈ ਸਕੂਲ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Publish Date: Tue, 31 Mar 2026 04:30 PM (IST)
Updated Date: Tue, 31 Mar 2026 04:34 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਪਿੰਡ ਸਵਾਇਆ ਰਾਏ ਉਤਾੜ ਦੇ ਸਰਪੰਚ ਦੇਸ ਸਿੰਘ ਨੇ ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮਾਪੇ-ਅਧਿਆਪਕ ਮਿਲਣੀ ਦੌਰਾਨ ਸਰਕਾਰੀ ਹਾਈ ਸਕੂਲ ਵਿੱਚ ਸਕੂਲ ਮੁਖੀ ਉਸਮਾਨ ਮੋਦਗਿੱਲ ਨਾਲ ਮਿਲ ਕੇ ਸਲਾਨਾ ਨਤੀਜੇ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ। ਇਸ ਮੌਕੇ ਪੰਚਾਇਤ ਮੈਂਬਰ ਪਰਮਜੀਤ ਸਿੰਘ ਵੀ ਮੌਜੂਦ ਰਹੇ। ਸਕੂਲ ਮੁਖੀ ਉਸਮਾਨ ਮੌਦਗਿਲ ਨੇ ਦੱਸਿਆ ਕਿ ਸਕੂਲ ਦੀ 6ਵੀਂ, 7ਵੀਂ ਅਤੇ 9ਵੀਂ ਜਮਾਤਾਂ ਦਾ ਨਤੀਜਾ ਕਾਫੀ ਸ਼ਾਨਦਾਰ ਰਿਹਾ, ਜਿਸ ‘ਤੇ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਸਰਪੰਚ ਦੇਸ ਸਿੰਘ ਨੇ ਕਿਹਾ ਕਿ ਵਿਦਿਆਰਥੀ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਣ-ਸਨਮਾਨ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਦਾ ਹੈ ਅਤੇ ਉਹ ਹੋਰ ਮਿਹਨਤ ਕਰਕੇ ਵੱਡੀਆਂ ਉਪਲਬਧੀਆਂ ਹਾਸਲ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇ ਅਸੀਂ ਕਿਸੇ ਗਰੀਬ ਵਿਦਿਆਰਥੀ ਦੀ ਆਰਥਿਕ ਮਦਦ ਨਹੀਂ ਕਰ ਸਕਦੇ, ਤਾਂ ਘੱਟੋ-ਘੱਟ ਉਸਦਾ ਸਨਮਾਨ ਕਰਕੇ ਉਸਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।