- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਖੂਈ ਖੇੜਾ ਪੁਲਿਸ ਨੇ ਪਤਨੀ ਦਾ ਕਤਲ ਕਰਨ ਵਾਲੇ ਵਿਅਕਤੀ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਵਾਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਰਾਮਸਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਧੀ ਸਰੋਜ ਰਾਣੀ ਪਤਨੀ ਗੁਰਮੀਤ ਸਿੰਘ ਵਾਸੀ ਜੰਡਵਾਲਾ ਮੀਰਾ ਸਾਂਗਲਾ ਨੂੰ ਉਸ ਦੇ ਪਤੀ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜੰਡਵਾਲਾ ਮੀਰਾ ਸਾਂਗਲਾ ਨੇ ਘਰੋਂ ਬੁਲਾ ਕੇ ਖੇਤਾਂ ਵਿੱਚ ਕਿਕਰ ਦੇ ਦਰੱਖਤ ਹੇਠ ਮਾਰ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਤੇ ਧਾਰਾ 103 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਾਜ਼ਿਲਕਾ: ਥਾਣਾ ਖੂਈ ਖੇੜਾ ਪੁਲਿਸ ਨੇ ਪਤਨੀ ਦਾ ਕਤਲ ਕਰਨ ਵਾਲੇ ਵਿਅਕਤੀ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਵਾਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਰਾਮਸਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਧੀ ਸਰੋਜ ਰਾਣੀ ਪਤਨੀ ਗੁਰਮੀਤ ਸਿੰਘ ਵਾਸੀ ਜੰਡਵਾਲਾ ਮੀਰਾ ਸਾਂਗਲਾ ਨੂੰ ਉਸ ਦੇ ਪਤੀ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜੰਡਵਾਲਾ ਮੀਰਾ ਸਾਂਗਲਾ ਨੇ ਘਰੋਂ ਬੁਲਾ ਕੇ ਖੇਤਾਂ ਵਿੱਚ ਕਿਕਰ ਦੇ ਦਰੱਖਤ ਹੇਠ ਮਾਰ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਤੇ ਧਾਰਾ 103 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਹੈ।
ਇੱਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ
ਪੱਤਰ ਪ੍ਰੇਰਕ.ਪੰਜਾਬੀ ਜਾਗਰਣ,ਫਾਜ਼ਿਲਕਾ:ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਵਦੀਪ ਕੁਮਾਰ ਪੁੱਤਰ ਭਜਨ ਲਾਲ ਵਾਸੀ ਮਿਆਣੀ ਬਸਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਘਰ ਮੌਜੂਦ ਸੀ ਤਾਂ ਕਰਨ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਮਿਆਣੀ ਬਸਤੀ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘਰ ਤੋਂ ਬਾਹਰ ਬੁਲਾ ਕੇ ਕੁੱਟਮਾਰ ਕੀਤੀ, ਜਿਸ ਦੌਰਾਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਡਾਕਟਰੀ ਰਿਪੋਰਟ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਧਾਰਾ 117(2), 115(2), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।