ਐਚਪੀਵੀ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ : ਡਾ. ਕਵਿਤਾ ਸਿੰਘ
ਐਚਪੀਵੀ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ : ਡਾ.ਕਵਿਤਾ ਸਿੰਘ
Publish Date: Wed, 25 Mar 2026 04:25 PM (IST)
Updated Date: Wed, 25 Mar 2026 04:28 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਸਰਵਾਈਕਲ ਕੈਂਸਰ ਨੂੰ ਰੋਕਣ ਲਈ 14 ਤੋਂ 15 ਸਾਲ ਦੀ ਕੁੜੀਆਂ ਟੀਕਾ ਜ਼ਰੂਰ ਲਗਵਾਓਨ। ਜਾਣਕਾਰੀ ਦਿੰਦੇ ਐਸਐਮਓ ਡਾ.ਸੁਰੇਸ਼ ਕੰਬੋਜ ਨੇ ਦੱਸਿਆ ਕਿ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਟੀਕਾਕਰਨ ਨੋਡਲ ਅਫਸਰ ਡਾ. ਸੌਗਾਤ ਜੈਨ ਦੀ ਦੇਖਰੇਖ ਵਿਚ ਸਿਵਲ ਹਸਪਤਾਲ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੇ ਨਾਲ ਹੀ ਹਿਊਮਨ ਪੈਪੀਲੋਮਾ ਵਾਇਰਸ (ਐਚਪੀਵੀ) ਤੋਂ ਬਚਾਅ ਲਈ ਵੀ ਟੀਕਾਕਰਨ ਕੀਤਾ ਗਿਆ। ਇਸ ਬਾਰੇ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਐਚਪੀਵੀ ਵਾਇਰਸ ਔਰਤਾਂ ਵਿੱਚ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹੈ, ਅਤੇ ਸਮੇਂ ਸਿਰ ਟੀਕਾਕਰਨ ਇਸ ਗੰਭੀਰ ਬਿਮਾਰੀ ਤੋਂ ਮਹੱਤਵਪੂਰਨ ਸੁਰੱਖਿਆ ਪ੍ਰਦਾਨ ਕਰਦਾ ਹੈ। ਡਾ. ਸੁਰੇਸ਼ ਕੰਬੋਜ਼ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ ਮਮਤਾ ਦਿਵਸ ਦੇ ਮੌਕੇ ਤੇ 0-16 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਸਰਕਾਰੀ ਟੀਕਾਕਰਨ ਸੂਚੀ ਮੁਤਾਬਕ ਟੀਕੇ ਲਗਾਏ ਗਏ। ਇਸ ਦੇ ਨਾਲ ਹੀ 14 ਤੋਂ 15 ਸਾਲ ਦੀ ਉਮਰ ਦੀਆਂ ਕੁੜੀਆਂ ਨੂੰ ਐਚਪੀਵੀ ਟੀਕਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਰੂਟੀਨ ਵਿੱਚ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਬਿਨਾਂ ਕਿਸੇ ਡਰ ਜਾਂ ਅਫਵਾਹ ਦੇ ਟੀਕਾਕਰਨ ਕਰਵਾਉਣ, ਤਾਂ ਜੋ ਭਵਿੱਖ ਵਿੱਚ ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਇਸ ਟੀਕਾਕਰਨ ਮੁਹਿੰਮ ਲਈ ਵੱਧ ਤੋਂ ਵੱਧ ਯੋਗ ਕੁੜੀਆਂ ਤੱਕ ਪਹੁੰਚਣ ਲਈ ਸਕੂਲਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾ ਰਿਹਾ ਹੈ। ਉਹਨਾਂ ਨੇ ਸਮਾਜਿਕ ਸੰਗਠਨਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ, ਤਾਂ ਜੋ ਇੱਕ ਸਿਹਤਮੰਦ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਪੀ.ਪੀ ਯੂਨਿਟ ਇੰਚਾਰਜ ਭਾਰਤ ਸੇਠੀ, ਏ.ਐਨ.ਐਮ ਲਖਵਿੰਦਰ ਕੌਰ, ਅਮਨਦੀਪ ਸਿੰਘ ਅਤੇ ਲਾਭਪਾਤਰੀ ਮੌਜੂਦ ਸਨ।