- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਤਰਨਤਾਰਨ ਦੇ ਪਿੰਡ ਖਾਲੜਾ ਵਾਸੀ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ 28 ਸਾਲਾ ਭਰਾ ਸੁਖਵੰਤ ਸਿੰਘ ਦੇ ਕਰੀਬ 10 ਸਾਲ ਪਹਿਲਾਂ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਬਾਅਦ ਵਿੱਚ ਉਸ ਲੜਕੀ ਦਾ ਵਿਆਹ ਅਬੋਹਰ ਦੇ ਦਿਆਲ ਨਗਰੀ ਵਾਸੀ ਹੇਤਰਾਮ ਨਾਲ ਹੋ ਗਿਆ ਸੀ। ਹੇਤਰਾਮ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਸੁਖਵੰਤ ਸਿੰਘ ਨਾਲ ਨਾਜਾਇਜ਼ ਸਬੰਧ ਹਨ।

ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ : ਅਬੋਹਰ ਦੇ ਦਿਆਲ ਨਗਰ ਵਾਸੀ ਇੱਕ ਵਿਅਕਤੀ ਨੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਆਪਣੇ ਭਰਾ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਕਤਲ ਇੰਨੀ ਬੇਰਹਿਮੀ ਨਾਲ ਕੀਤਾ ਕਿ ਮੁਲਜ਼ਮਾਂ ਨੇ ਨੌਜਵਾਨ ਦੀਆਂ ਅੱਖਾਂ ਤੱਕ ਕੱਢ ਦਿੱਤੀਆਂ। ਪੁਲਿਸ ਨੇ ਮ੍ਰਿਤਕ ਸੁਖਵੰਤ ਸਿੰਘ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਤਰਨਤਾਰਨ ਦੇ ਪਿੰਡ ਖਾਲੜਾ ਵਾਸੀ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ 28 ਸਾਲਾ ਭਰਾ ਸੁਖਵੰਤ ਸਿੰਘ ਦੇ ਕਰੀਬ 10 ਸਾਲ ਪਹਿਲਾਂ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਬਾਅਦ ਵਿੱਚ ਉਸ ਲੜਕੀ ਦਾ ਵਿਆਹ ਅਬੋਹਰ ਦੇ ਦਿਆਲ ਨਗਰੀ ਵਾਸੀ ਹੇਤਰਾਮ ਨਾਲ ਹੋ ਗਿਆ ਸੀ। ਹੇਤਰਾਮ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਸੁਖਵੰਤ ਸਿੰਘ ਨਾਲ ਨਾਜਾਇਜ਼ ਸਬੰਧ ਹਨ।
ਸੁਖਵੰਤ ਸਿੰਘ ਅਬੋਹਰ ਸ਼ਹਿਰ ਆਇਆ ਹੋਇਆ ਸੀ ਅਤੇ ਵੀਰਵਾਰ ਸਵੇਰੇ ਕਰੀਬ 7 ਵਜੇ ਉਹ ਸਿੱਧਾ ਉਕਤ ਲੜਕੀ ਦੇ ਘਰ ਪਹੁੰਚ ਗਿਆ। ਉੱਥੇ ਹੇਤਰਾਮ ਨਾਲ ਉਸ ਦੀ ਹੱਥੋਪਾਈ ਹੋ ਗਈ। ਝਗੜਾ ਇੰਨਾ ਵਧ ਗਿਆ ਕਿ ਹੇਤਰਾਮ ਅਤੇ ਉਸ ਦੇ ਭਰਾ ਰਾਮ ਕੁਮਾਰ ਨੇ ਸੁਖਵੰਤ ਸਿੰਘ ’ਤੇ ਲੋਹੇ ਦੀਆਂ ਪਾਈਪਾਂ ਨਾਲ ਕਈ ਵਾਰ ਕੀਤੇ, ਦੋਵਾਂ ਨੇ ਸੁਖਵੰਤ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਸ ਦੀਆਂ ਅੱਖਾਂ ਵੀ ਨਿੱਕਲ ਗਈਆਂ। ਗੰਭੀਰ ਜ਼ਖ਼ਮੀ ਹਾਲਤ ਵਿਚ ਦੋਵੇਂ ਮੁਲਜ਼ਮ ਉਸ ਨੂੰ ਘਰ ਤੋਂ ਕੁਝ ਦੂਰੀ ’ਤੇ ਸੜਕ ’ਤੇ ਸੁੱਟ ਗਏ। ਆਸ-ਪਾਸ ਦੇ ਲੋਕਾਂ ਨੇ ਜਦੋਂ ਉਸ ਨੂੰ ਸੜਕ ’ਤੇ ਪਿਆ ਦੇਖਿਆ ਤਾਂ ਪੁਲਿਸ ਅਤੇ 108 ਐਂਬੂਲੈਂਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਡੀਐੱਸਪੀ ਹਰੀਸ਼ ਕੁਮਾਰ ਅਤੇ ਥਾਣਾ ਨੰਬਰ-1 ਦੀ ਪੁਲਿਸ ਮੌਕੇ ’ਤੇ ਪਹੁੰਚੀ।
ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ, ਤਕਨੀਕੀ ਜਾਂਚ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਤੋਂ ਬਾਅਦ ਪਤਾ ਲਾਇਆ ਕਿ ਸੁਖਵੰਤ ਸਿੰਘ ਦਾ ਕਤਲ ਹੇਤਰਾਮ ਅਤੇ ਉਸ ਦੇ ਭਰਾ ਰਾਮ ਕੁਮਾਰ ਨੇ ਮਿਲ ਕੇ ਕੀਤਾ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।