- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ 3-4 ਮੋਟਰਸਾਈਕਲਾਂ ’ਤੇ ਸਵਾਰ ਕੁਝ ਨੌਜਵਾਨ ਲਾਲ ਬੱਤੀ ਚੌਕ ਵੱਲੋਂ ਆਏ ਅਤੇ ਡੀਐਸਪੀ ਦਫ਼ਤਰ ਵੱਲ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਕੁਝ ਨੌਜਵਾਨ ਦਫ਼ਤਰ ਦੇ ਅੰਦਰ ਵੀ ਦਾਖ਼ਲ ਹੋ ਗਏ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ ਵਿੱਚ ਤਰਥੱਲੀ ਮਚ ਗਈ।

ਹੈਪੀ ਕਾਠਪਾਲ,ਪੰਜਾਬੀ ਜਾਗਰਣ,ਜਲਾਲਾਬਾਦ: ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਵੀਰਵਾਰ ਸ਼ਾਮ ਦੋ ਧਿਰਾਂ ਵਿਚਾਲੇ ਚੱਲ ਰਹੀ ਰੰਜਿਸ਼ ਉਸ ਸਮੇਂ ਗੰਭੀਰ ਰੂਪ ਧਾਰ ਗਈ, ਜਦੋਂ ਗੋਲੀਬਾਰੀ ਦੀ ਘਟਨਾ ਡੀਐਸਪੀ ਦਫ਼ਤਰ ਦੇ ਬਾਹਰ ਤੱਕ ਪਹੁੰਚ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ 3-4 ਮੋਟਰਸਾਈਕਲਾਂ ’ਤੇ ਸਵਾਰ ਕੁਝ ਨੌਜਵਾਨ ਲਾਲ ਬੱਤੀ ਚੌਕ ਵੱਲੋਂ ਆਏ ਅਤੇ ਡੀਐਸਪੀ ਦਫ਼ਤਰ ਵੱਲ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਕੁਝ ਨੌਜਵਾਨ ਦਫ਼ਤਰ ਦੇ ਅੰਦਰ ਵੀ ਦਾਖ਼ਲ ਹੋ ਗਏ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ ਵਿੱਚ ਤਰਥੱਲੀ ਮਚ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਨਾਜਾਇਜ਼ 32 ਬੋਰ ਪਿਸਤੌਲ ਵੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਹੁਣ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਡੀਐਸਪੀ ਦਫ਼ਤਰ ਦੇ ਬਾਹਰ ਹੋਈ ਗੋਲੀਬਾਰੀ ਇਸੇ ਪਿਸਤੌਲ ਨਾਲ ਕੀਤੀ ਗਈ ਸੀ ਜਾਂ ਨਹੀਂ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।