- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ਼ ਪ੍ਰਦਰਸ਼ਨ
ਹੈਪੀ ਕਾਠਪਾਲ, ਪੰਜਾਬੀ ਜਾਗਰਣ,ਜਲਾਲਾਬਾਦ : ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਨਾਲ 11 ਜੂਨ ਦੀ ਮੀਟਿੰਗ ਨੂੰ ਕੈਂਸਲ ਕਰਨ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ/ਆਊਟਸੋਰਸ ਵਰਕਰ ਵੱਲੋਂ ਹੈਡ ਆਫਿਸ ਪਟਿਆਲਾ ਅੱਗੇ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦੇ ਦੌਰਾਨ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਉਥੇ ਦੂਜੇ ਪਾਸੇ ਅੱਜ ਸਾਰੇ ਪੰਜਾਬ ਵਿਚ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ। ਇਸੇ ਤਰ੍ਹਾਂ ਹੀ ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਬ ਡਵੀਜ਼ਨ ਦਫਤਰ ਗੁੰਮਾਨੀਵਾਲਾ (ਪਾਣੀ ਵਾਲੀ ਟੰਕੀ) ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ।
ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਦਫਤਰੀ ਸਟਾਫ ਸਬ ਕਮੇਟੀ ਦੇ ਜੱਥੇਬੰਦਕ ਸਕੱਤਰ ਸੁਖਚੈਨ ਸਿੰਘ ਸੋਢੀ ਨੇ ਦੱਸਿਆ ਕਿ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਵੱਲੋਂ ਯੂਨੀਅਨ ਦੇ ਨਾਲ ਮੰਗ-ਮਸਲਿਆਂ ਦਾ ਹੱਲ ਕਰਨ ਲਈ ਅੱਜ 11 ਜੂਨ ਨੂੰ ਮੀਟਿੰਗ ਚੰਡੀਗੜ੍ਹ ਵਿਖੇ ਤੈਅ ਹੋਈ ਸੀ ਪਰ ਇਹ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ, ਜਿਸਦੇ ਕਾਰਨ ਵਰਕਰਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ ਰੈਗੂਲਰ ਮੁਲਾਜਮਾਂ ਵਾਂਗ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਕੇ ਈ.ਪੀ.ਐਫ. ਅਤੇ ਈ.ਐਸ.ਆਈ.ਸੀ. ਵਰਗੀਆਂ ਸਾਰੀਆਂ ਸਹੂਲਤਾਂ ਦੇਣ ਵਾਲੀ ਪਾਲਸੀ ਅਧੀਨ ‘ਪੱਕੇ ਰੁਜ਼ਗਾਰ’ ਦਾ ਪ੍ਰਬੰਧ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਾਉਣ ਤੱਕ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਪੂਰਅਮਨ ਢੰਗ ਨਾਲ ਲਗਾਤਾਰ ਮੋਰਚਾ ਅਤੇ ਧਰਨਾ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ ਵਿੱਤ ਮੰਤਰੀ ਵੱਲੋਂ 16 ਜੂਨ 2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇਨਲਿਸਟਮੈਂਟ ਵਰਕਰਾਂ ਦਾ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਵੱਲੇਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਵਿੱਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਿਲ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਸਬ ਕਮੇਟੀ ਦੇ ਨਾਲ ਹੋਣ ਵਾਲੀ ਇਸ ਮੀਟਿੰਗ ਵਿੱਚ ਜੇਕਰ ਪੰਜਾਬ ਸਰਕਾਰ ਵੱਲੋਂੇ ਜਲ ਸਪਲਾਈ ਵਿਭਾਗ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਵਰਕਰਾਂ ਨੂੰ ਵਿਭਾਗ ’ਚ ਮਰਜ ਕਰਕੇ ਈ.ਪੀ.ਐਫ. ਅਤੇ ਈ.ਐਸ.ਆਈ.ਸੀ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ ਅਧੀਨ ‘ਪੱਕੇ ਰੁਜਗਾਰ’ ਦਾ ਪ੍ਰਬੰਧ ਕਰਨ ਲਈ ਫੈਸਲਾ ਨਹੀਂ ਕੀਤਾ ਗਿਆ ਜਾਂ ਫਿਰ ਇਹ ਮੀਟਿੰਗ ਸਬ ਕਮੇਟੀ ਵੱਲੋਂ ਕੈਸਲ ਕੀਤੀ ਜਾਂਦੀ ਹੈ ਤਾਂ ਯੂਨੀਅਨ ਵੱਲੋਂ 18 ਜੂਨ 2026 ਨੂੰ ਪਟਿਆਲਾ ਦੀ ਧਰਤੀ ਤੇ ਵੱਡਾ ਇਕੱਠ ਕਰਕੇ 28 ਮਈ ਤੋਂ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਨੂੰ ਹੋਰ ਤਿੱਖਾ ਕੀਤਾ ਜਾਵੇਗਾ।