ਤੇਜਿੰਦਰਪਾਲ ਸਿੰਘ ਖ਼ਾਲਸਾ, ਫ਼ਾਜ਼ਲਿਕਾ

ਫਾਜ਼ਿਲਕਾ ਵਿਖੇ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨਾਲ ਆਜਾਦੀ ਘੁਲਾਟੀਆਂ ਨੂੰ ਸਿਜਦਾ ਕਰਦਿਆਂ ਜੋਸ, ਜਨੂੰਨ ਅਤੇ ਕੌਮੀ ਜਜ਼ਬੇ ਨਾਲ ਆਜਾਦੀ ਦਿਹਾੜਾ ਮਨਾਇਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਆਈਜੀ ਜ਼ਸਕਰਨ ਸਿੰਘ, ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ ਡਾ: ਹਿਮਾਂਸੂ ਨੇ ਕਿਹਾ ਕਿ ਸਾਡੇ ਮਹਾਨ ਸੁਤੰਰਤਾ ਸੰਘਰਾਮੀ ਸ਼ਹੀਦ ਭਗਤ ਸਿੰਘ ਵੱਲੋਂ ਜਿਸ ਤਰਾਂ ਦੇ ਭਾਰਤ ਦੀ ਕਲਪਨਾ ਕੀਤੀ ਸੀ ਅਤੇ ਇਸ ਸੁਪਨੇ ਨੂੰ ਸੱਚ ਕਰਨ ਲਈ ਡਾ: ਬੀ ਆਰ ਅੰਬਦੇਕਰ ਨੇ ਜੋ ਸਾਨੂੰ ਸੰਵਿਧਾਨ ਘੜ ਕੇ ਦਿੱਤਾ ਸੀ, ਉਸੇ ਤੋਂ ਸੇਧ ਲੈ ਕੇ ਪੰਜਾਬ ਅੱਗੇ ਵੱਧ ਰਿਹਾ ਹੈ। ਉਨਾਂ੍ਹ ਆਖਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਪੋ੍ਜ਼ੈਕਟ 'ਮੇਰਾ ਪਿੰਡ ਮੇਰਾ ਜੰਗਲ' ਆਰੰਭ ਕੀਤਾ ਹੈ। ਕੌਮਾਂਤਰੀ ਸਰਹੱਦ ਨਾਲ ਲੱਗਦੇ ਸਾਡੇ ਪਿੰਡਾਂ ਦੇ ਬਹਾਦਰ ਲੋਕ ਹਰ ਮੌਕੇ ਦੇਸ਼ ਦੀਆਂ ਫੌਜਾਂ ਨਾਲ ਮਿਲ ਕੇ ਸਰਹੱਦਾਂ ਦੀ ਰਾਖੀ ਲਈ ਤਿਆਰ ਰਹਿੰਦੇ ਹਨ। ਅਸੀਂ ਇੰਨਾਂ੍ਹ ਪਿੰਡਾਂ ਦੇ ਲੋਕਾਂ ਲਈ ਮਿਸ਼ਨ ਅਬਾਦ 30 ਸ਼ੁਰੂ ਕੀਤਾ ਹੈ। ਇਸ ਤਹਿਤ ਇੰਨਾਂ੍ਹ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਦੇਣ ਦੇ ਨਾਲ ਨਾਲ ਇੰਨਾਂ੍ਹ ਪਿੰਡਾਂ ਵਿਚ ਸਿੱਖਿਆ, ਸਿਹਤ ਸਹੁਲਤਾਂ ਸਮੇਤ ਇੰਨਾਂ੍ਹ ਦੇ ਹਰ ਪ੍ਰਕਾਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਉਨਾਂ੍ਹ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਜਾ ਕੇ 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਮਾਗਮ ਦੌਰਾਨ ਪੇ੍ਡ ਕਮਾਂਡਰ ਡੀਐਸਪੀ ਅਤੁਲ ਸੋਨੀ ਦੀ ਅਗਵਾਈ ਵਿਚ ਵੱਖ ਵੱਖ ਟੁਕੜੀਆਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਮਾਰਚ ਪਾਸਟ ਵਿਚ ਹਿੱਸਾ ਲਿਆ। ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਚੰਗਾਂ ਕਰਨ ਵਾਲੀਆਂ ਸਖ਼ਸੀਅਤਾਂ ਨੂੰ ਸਰਟੀਫਿਕੇਟ ਅਤੇ ਪੌਦੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਸਕੀਮਾਂ ਤੇ ਪੋ੍ਗਰਾਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਸਜਾਈਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ਸਿੰਘ, ਐੱਸਪੀ ਮੋਹਨ ਲਾਲ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਡੀਈਓ ਸੁਖਬੀਰ ਸਿੰਘ ਬੱਲ, ਖਜਾਨ ਸਿੰਘ ਵੀ ਹਾਜਰ ਸਨ।