ਸਚਿਨ ਮਿੱਢਾ, ਜਲਾਲਾਬਾਦ

ਪੰਜਾਬ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿੰ੍ਸੀਪਲ ਸੰਜੂ ਬੱਬਰ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਅਤੇ ਉਨ੍ਹਾਂ ਤੋਂ ਪੇ੍ਰਰਨਾ ਲੈਣ ਲਈ ਪੇ੍ਰਿਤ ਕੀਤਾ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਕੋਰਿਓਗ੍ਰਾਫੀ ਕੀਤੀ ਅਤੇ ਗੀਤ ਗਾਏ। ਬੱਚਿਆਂ ਕੋਲੋਂ ਆਜ਼ਾਦੀ ਦਿਵਸ ਦੇ ਨਾਲ ਸਬੰਧਿਤ ਪ੍ਰਸ਼ਨਾਂ ਦੇ ਜਵਾਬ ਵੀ ਪੁੱਛੇ ਗਏ। ਬੱਚਿਆਂ ਨੇ ਆਜ਼ਾਦੀ ਦਿਵਸ ਨਾਲ ਸਬੰਧਿਤ ਵੱਖ ਵੱਖ ਪੋਸਟਰ ਬਣਾ ਕੇ ਕਮਰਿਆਂ ਨੂੰ ਸਜਾਇਆ। ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਸਿੱਖਿਆ ਦਿੱਤੀ ਅਤੇ ਉਨ੍ਹਾਂ ਦੇ ਦਿਖਾਏ ਰਸਤੇ ਤੇ ਚੱਲਣ ਦੀ ਪੇ੍ਰਰਨਾ ਦਿੱਤੀ।