ਬਲਾਕ ਖੂਈ ਖੇੜਾ 'ਚ ਸਿਹਤ ਵਿਭਾਗ ਨੇ ਕੱਟੇ 1500 ਰੁਪਏ ਦੇ ਚਲਾਨ

ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਅਜ਼ਾਦੀ ਦੇ ਅੰਮਿ੍ਤ ਮਹੋਤਸਵ ਤਹਿਤ ਸਿਵਲ ਸਰਜਨ ਫਾਜਿਲਕਾ ਡਾ. ਤੇਜਵੰਤ ਸਿੰਘ ਿਢੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਬਲਾਕ ਖੂਈ ਖੇੜਾ ਦੇ ਪਿੰਡਾਂ ਵਿੱਚ ਦੁਕਾਨਾਂ ਤੇ ਨਸ਼ਾ ਵੇਚਣ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਮੋਕੇ ਖੂਈ ਖੇੜਾ ਓਟ ਸੈਟਰ ਦੇ ਇੰਚਾਰਜ ਡਾ. ਚਰਨਪਾਲ ਨੇ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ, ਜਿਸਨੂੰ ਕਿ ਇਲਾਜ ਦੀ ਸਖਤ ਜ਼ਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।

ਸਿਹਤ ਬਲਾਕ ਖੂਈ ਖੇੜਾ ਦੇ ਬਲਾਕ ਮਾਸ ਮੀਡਿਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਅੱਜ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੋਕੇ ਸਿਹਤ ਸੂਪਰਵਾਈਜ਼ਰ ਇੰਦਰਜੀਤ ਸਿੰਘ ਵੱਲੋਂ ਅਪਣੀ ਟੀਮ ਮੈਂਬਰ ਸਿਹਤ ਵਰਕਰ ਹਨੀ ਉਤਰੇਜਾ, ਮੁਕੇਸ਼ ਕੁਮਾਰ, ਅਮਿਤ ਕੁਮਾਰ ਦੇ ਸਹਿਯੋਗ ਨਾਲ ਖੂਈਆਂ ਸਰਵਰ ਇਲਾਕੇ ਵਿੱਚ ਕੁੱਲ 12 ਦੁਕਾਨਾਂ ਤੇ ਕਰੀਬ 1500 ਰੁਪਏ ਦੇ ਚਲਾਣ ਕੱਟੇ ਗਏ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾਂ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕੌਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨਾਂ੍ਹ ਦੀ ਕੌਂਸਲਿੰਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੋ ਸਕਣ। ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ ਅਤੇ ਬਡੀ ਪੋ੍ਗਰਾਮਾਂ ਨੂੰ ਵੀ ਸਫ਼ਲਤਾਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।

ਡਾ. ਚਰਨਪਾਲ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ।