- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਨਰਵਾਸ ਕੇਂਦਰ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜੱਟਵਾਲੀ ਨਸ਼ਾ ਛੁਡਾਓ ਤੇ ਪੁਨਰਵਾਸ ਕੇਂਦਰ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਨਸ਼ਾ ਪੀੜਤਾਂ ਨੂੰ ਨਸ਼ਾ ਛੱਡ ਕੇ ਆਮ ਜ਼ਿੰਦਗੀ ਵੱਲ ਪਰਤਣ ਅਤੇ ਸਮਾਜ ਵਿੱਚ ਪ੍ਰੇਰਨਾ ਸਰੋਤ ਬਣਨ ਲਈ ਉਤਸ਼ਾਹਿਤ ਕੀਤਾ ਗਿਆ। ਡਾ. ਕਵਿਤਾ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ, ਸਿਵਲ ਅਤੇ ਸਿਹਤ ਵਿਭਾਗ ਮਿਲ ਕੇ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਿਵਸ ਦਾ ਮਕਸਦ ਨਸ਼ਾ ਪੀੜਤਾਂ ਨੂੰ ਇਲਾਜ ਰਾਹੀਂ ਸਿਹਤਮੰਦ ਜੀਵਨ ਵੱਲ ਵਾਪਸ ਲਿਆਉਣਾ ਅਤੇ ਉਨ੍ਹਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਨੇ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਲੋਕਾਂ ਨੂੰ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਡਾ. ਪਿਕਾਕਸ਼ੀ ਅਰੋੜਾ ਨੇ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਜੱਟਵਾਲੀ ਪੁਨਰਵਾਸ ਕੇਂਦਰ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਅਤੇ ਕਾਊਂਸਲਿੰਗ ਕੀਤੀ ਜਾਂਦੀ ਹੈ, ਤਾਂ ਜੋ ਉਹ ਦੁਬਾਰਾ ਨਸ਼ੇ ਦੀ ਲਪੇਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਇਸ ਸਾਲ ਇਹ ਦਿਵਸ