ਪੈਨਸ਼ਨਰ ਲਈ ਡਿਜੀਟਲ ਲਾਈਫ ਸਰਟੀਫ਼ਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ
ਪੈਨਸ਼ਨਰ ਲਈ ਡਿਜੀਟਲ ਲਾਈਫ ਸਰਟੀਫ਼ਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ
Publish Date: Sat, 14 Mar 2026 08:57 PM (IST)
Updated Date: Sat, 14 Mar 2026 09:00 PM (IST)
ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਣ ਪ੍ਰਮਾਣ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਖਜ਼ਾਨਾ ਅਫ਼ਸਰ ਤਜਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਹਾਲੇ ਤਕ ਵੀ ਬੈਂਕਾਂ ਵਿੱਚ ਮੈਨੂਅਲ ਸਰਟੀਫਿਕੇਟ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫ਼ਤਰ, ਸਬੰਧਿਤ ਬੈਂਕ ਦੀ ਬ੍ਰਾਂਚ ਜਾਂ ਸੇਵਾ ਕੇਂਦਰ ਵਿਖੇ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਡੋਰ-ਸਟੈਪ ਡਲਿਵਰੀ ਤੁਸੀਂ ਸੂਬਾ ਸਰਕਾਰ ਦੀ ‘ਘਰ ਬੈਠੇ ਸੇਵਾ’ ਰਾਹੀਂ 1076 ’ਤੇ ਕਾਲ ਕਰ ਕੇ ਵੀ ਇਸ ਸੁਵਿਧਾ ਦਾ ਲਾਭ ਲਿਆ ਜਾ ਸਕਦਾ ਹੈ। ਇਸੇ ਤਰ੍ਹਾਂ ਪੈਨਸ਼ਰ ਘਰ ਬੈਠੇ ਹੀ ਜੀਵਣ ਪ੍ਰਮਾਣ ਪੱਤਰ ਐਪ ਡਾਊਨਲੋਡ ਕਰ ਕੇ ਵੀ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਜ਼ਿਲ੍ਹਾ ਖਜ਼ਾਨਾ ਅਫ਼ਸਰ ਵੱਲੋਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ 31 ਮਾਰਚ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।