ਖਾਲੀ ਪਏ ਪਲਾਟਾਂ ’ਚ ਸਾਫ਼-ਸਫ਼ਾਈ ਲਾਜ਼ਮੀ
ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਖਾਲੀ ਪਏ ਪਲਾਟਾਂ ਵਿਚ ਸਾਫ-ਸਫਾਈ ਕਰਵਾਈ ਜਾਵੇ ਲਾਜਮੀ
Publish Date: Sat, 03 Jan 2026 05:24 PM (IST)
Updated Date: Sat, 03 Jan 2026 05:26 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ,ਫਾਜਿਲਕਾ : ਨਿੱਜੀ ਕਬਜੇ ਯਾ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿਚ ਲੋਕ ਸਾਫ-ਸਫਾਈ ਲਾਜਮੀ ਕਰਾਉਣ ।ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਨਿੱਜੀ ਕਬਜੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇ ਪ੍ਰਬੰਧ ਯਕੀਨੀ ਬਣਾਉਣਾ ਹੈ। ਹੁਕਮਾਂ ਰਾਹੀਂ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਦੇ ਖਾਲੀ ਪਲਾਟਾਂ ਵਿਚ ਲਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁੱਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ *ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ /ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ (ਤਾਰਬੰਦੀ) ਕਰਵਾਉਣੀ ਯਕੀਣੀ ਬਣਾਈ ਜਾਵੇ ਤਾਂ ਜੋ ਪਲਾਟ ਵਿਚ ਕੂੜਾ ਕਰਕਟ ਇਕਠਾ ਹੋਣ ਤੋਂ ਰੋਕਿਆ ਜਾਵੇ। ਵਿਅਕਤੀਆਂ ਦੀ ਮਾਲਕੀ/ਕਬਜੇ ਅਧੀਨ ਖਾਲੀ ਪਏ ਪਲਾਟਾਂ ਵਿਚ ਕੂੜਾ-ਕਰਕਟ, ਗੰਦਗੀ ਗੰਦਾ ਪਾਣੀ ਇਕਠਾ ਹੋਣ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ ਜੰਤੂ ਪੈਦਾ ਹੁੰਦੇ ਹਨ ਜੋ ਕਿ ਵੱਖ-ਵੱਖ ਬਿਮਾਰੀਆਂ (ਡੇਂਗੂ, ਮਲੇਰੀਆ, ਚਿਕਰਗੁਨੀਆ ਆਦਿ) ਫੈਲਾਉਂਦੇ ਹਨ। ਇਹ ਸਭ ਦੀ ਰੋਕਥਾਮ ਲਈ ਇਹ ਹੁਕਮ ਜਰੂਰੀ ਹਨ। ਨਗਰ ਕੌਂਸਲ/ਨਗਰ ਪੰਚਾਇਤ ਫਾਜਿਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਯੂ.ਡੀ. ਸ਼ਾਖਾ) ਜ਼ਿਲ੍ਹਾ ਫਾਜਿਲਕਾ ਆਪਣੇ ਆਪਣੇ ਅਧਿਕਾਰ ਖੇਤਰ ਵਿਚ ਬੀ.ਐਨ.ਐਸ.ਐਸ ਦੀ ਧਾਰਾ 163 ਰਾਹੀਂ ਇਨ੍ਹਾਂ ਹੁਕਮਾਂ ਦੀ ਪਾਲਣਾ ਪੰਜਾਬ ਮਿਉਨੀਸੀਪਲ ਕਾਰਪੋਰੇਸ਼ਨ ਐਕਟ 1976, ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ 1986 ਅਤੇ ਮਿਉਨੀਸੀਪਲ ਸੋਲੀਡ ਵੇਸਟ ਰੂਲਜ 2016 ਅਤੇ ਪੰਜਾਬ ਪੰਚਾਇਤ ਰਾਜ ਐਕਟ 1994 ਅਧੀਨ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਦਾਉਣਗੇ। ਇਹ ਹੁਕਮ 28 ਫਰਵਰੀ 2026 ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਗੂ ਰਹਿਣਗੇ।