- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲਾਲਾਬਾਦ ਨਗਰ ਕੌਂਸਲ ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਈਆਂ। ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ਵਿੱਚੋਂ 12 ਸੀਟਾਂ 'ਤੇ ਜਿੱਤ ਦਰਜ ਕਰਕੇ ਬਹੁਮਤ ਹਾਸਲ ਕੀਤਾ।

ਹੈਪੀ ਕਾਠਪਾਲ/ਬੰਪਲ ਭਠੇਜਾ.ਪੰਜਾਬੀ ਜਾਗਰਣ,ਜਲਾਲਾਬਾਦ: ਜਲਾਲਾਬਾਦ ਨਗਰ ਕੌਂਸਲ ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਈਆਂ। ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ਵਿੱਚੋਂ 12 ਸੀਟਾਂ 'ਤੇ ਜਿੱਤ ਦਰਜ ਕਰਕੇ ਬਹੁਮਤ ਹਾਸਲ ਕੀਤਾ। ਇਸ ਤੋਂ ਇਲਾਵਾ ਕਾਂਗਰਸ ਨੂੰ 4 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਸੀਟ ਮਿਲੀ।
ਨਤੀਜੇ ਸਾਹਮਣੇ ਆਉਣ ਤੋਂ ਬਾਅਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਨਿਵਾਸ ਸਥਾਨ 'ਤੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹ ਜਿੱਤ ਜਲਾਲਾਬਾਦ ਦੀ ਜਨਤਾ ਵੱਲੋਂ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ 'ਤੇ ਲਗਾਈ ਗਈ ਮੋਹਰ ਹੈ।
ਉਨ੍ਹਾਂ ਕਿਹਾ ਕਿ ਇਹ ਜਿੱਤ ਪਾਰਟੀ ਦੇ ਸਮੂਹ ਉਮੀਦਵਾਰਾਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਜਲਾਲਾਬਾਦ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਇਆ ਹੈ ਅਤੇ ਪਾਰਟੀ ਇਸ ਭਰੋਸੇ 'ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰੇਗੀ।
ਵਿਧਾਇਕ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਗਗਨ ਅਜੀਤ ਸਿੰਘ, ਗੁਰਮੀਤ ਸਿੰਘ ਸੰਧੂ, ਗੁਰਸੇਵਕ ਸਿੰਘ ਬਰਾੜ ਅਤੇ ਸਮੁੱਚੀ ਪੁਲਿਸ ਟੀਮ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਸੰਪੰਨ ਹੋਈ।
ਉਨ੍ਹਾਂ ਇਹ ਵੀ ਕਿਹਾ ਕਿ ਜਲਾਲਾਬਾਦ ਦੀ ਜਨਤਾ ਵੱਲੋਂ ਦਿੱਤਾ ਗਿਆ ਇਹ ਫਤਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਪਾਰਟੀ ਲਈ ਹੌਸਲਾ ਵਧਾਉਣ ਵਾਲਾ ਹੈ।