ਵਿਧਾਇਕ ਗੋਲਡੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੀਤਾ ਡੋਰ-ਟੂ-ਡੋਰ ਸੰਪਰਕ ਜਲਾਲਾਬਾਦ ਦੇ ਪਿੰਡਾਂ ਵਿੱਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੀਤਾ ਡੋਰ ਟੂ ਡੋਰ ਸੰਪਰਕ
Publish Date: Fri, 02 Oct 2026 03:53 PM (IST)
Updated Date: Fri, 02 Oct 2026 03:55 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਡੋਰ ਟੂ ਡੋਰ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਕੀਤੇ ਗਏ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਹ ਪਿੰਡ ਮੋਹਕਮ ਅਰਾਈਆਂ, ਕਾਹਨੇ ਵਾਲਾ, ਢੰਡੀ ਖੁਰਦ, ਢੰਦੀ ਕਦੀਮ, ਪ੍ਰਭਾਤ ਸਿੰਘ ਵਾਲਾ (ਉਤਾੜ), ਸੰਤੋਖ ਸਿੰਘ ਵਾਲਾ, ਬੱਘੇ ਕੇ ਹਿਠਾੜ, ਘੁਬਾਇਆ, ਧੁਨਕੀਆਂ, ਚੱਕ ਖੀਵਾ, ਚੱਕ ਟਾਹਲੀ ਵਾਲਾ, ਚੱਕ ਵਜੀਦਾ, ਗਹਿਲੇ ਵਾਲਾ, ਜੋਧਾ ਭੈਣੀ, ਚੱਕ ਗਰੀਬਾ ਸਾਂਦੜ, ਫੱਤੂ ਵਾਲਾ, ਹਜ਼ਾਰਾ ਰਾਮ ਸਿੰਘ ਵਾਲਾ ਅਤੇ ਮੋਹਰ ਸਿੰਘ ਵਾਲਾ ਵਿਖੇ ਪਹੁੰਚੇ। ਇਸ ਮੌਕੇ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ 4.5 ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਅਤੇ ਲੋਕ ਭਲਾਈ ਲਈ ਕਈ ਅਹਿਮ ਉਪਰਾਲੇ ਕੀਤੇ ਹਨ। ਉਨ੍ਹਾਂ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਜਲੀ ਬਿੱਲਾਂ ਵਿੱਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਟੈਸਟ ਅਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਸਮੇਤ ਕਈ ਲੋਕ ਭਲਾਈ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਵਿਧਾਇਕ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਅਤੇ ਯੋਜਨਾਵਾਂ ਬਾਰੇ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿੱਚ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ ਅਤੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾਣਗੇ। ਇਸ ਦੌਰਾਨ ਲੋਕਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ।